Delhi liquor scam : ਸ਼ਰਾਬ ਘੁਟਾਲੇ 'ਚ ਕੇ. ਕਵਿਤਾ ਦੀ 3 ਜੂਨ ਨੂੰ ਹੋਵੇਗੀ ਪੇਸ਼ੀ, ਅਦਾਲਤ ਨੇ ਜਾਰੀ ਕੀਤਾ ਵਾਰੰਟ 

By : BALJINDERK

Published : May 29, 2024, 4:33 pm IST
Updated : May 29, 2024, 5:07 pm IST
SHARE ARTICLE
K-Kavita
K-Kavita

Delhi liquor scam : ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ

Delhi liquor scam : ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਕੇ. ਕਵਿਤਾ ਨੂੰ ਝਟਕਾ ਲੱਗਾ ਹੈ। ਅਦਾਲਤ ਨੇ ਉਸ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਬੀਆਈਐਸ ਆਗੂ ਕਵਿਤਾ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇ ਕਵਿਤਾ ਅਤੇ ਹੋਰਾਂ ਖ਼ਿਲਾਫ਼ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਕਵਿਤਾ, ਚੰਨਪ੍ਰੀਤ ਸਿੰਘ, ਪ੍ਰਿੰਸ ਕੁਮਾਰ, ਦਾਮੋਦਰ ਸ਼ਰਮਾ ਅਤੇ ਅਰਵਿੰਦ ਕੁਮਾਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਸਾਰੇ ਲੋਕਾਂ ਨੂੰ ਅਗਲੇ ਮਹੀਨੇ ਦੀ 3 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜੋ:Film Jaggi : ਫ਼ਿਲਮ 'ਜੱਗੀ' ਰਾਹੀਂ ਪੰਜਾਬ ਦੀ ਅਸਲੀਅਤ ਦਿਖਾਉਣਾ ਚਾਹੁੰਦਾ ਹਾਂ: ਨਿਰਦੇਸ਼ਕ ਅਨਮੋਲ ਸਿੱਧੂ

ਈਡੀ ਨੇ 10 ਮਈ ਨੂੰ ਰਾਉਸ ਐਵੇਨਿਊ ਅਦਾਲਤ ’ਚ ਪੂਰਕ ਦੋਸ਼ ਦਾਇਰ ਕੀਤੇ ਸਨ। ਇਸ ਤੋਂ ਪਹਿਲਾਂ 21 ਮਈ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ 'ਚ ਕਵਿਤਾ ਵਿਰੁੱਧ ਦਾਇਰ ਚਾਰਜਸ਼ੀਟ 'ਤੇ ਸੁਣਵਾਈ ਹੋਈ ਸੀ। ਉਸ ਦਿਨ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅਗਲੀ ਸੁਣਵਾਈ 29 ਮਈ ਲਈ ਕਰਨ ਦਾ ਹੁਕਮ ਜਾਰੀ ਕੀਤਾ ਸੀ। 21 ਮਈ ਨੂੰ ਅਦਾਲਤ ਨੇ ਕਿਹਾ ਸੀ ਕਿ ਕੇ ਕਵਿਤਾ ਵਿਰੁੱਧ ਦਾਇਰ ਚਾਰਜਸ਼ੀਟ ਦੇ ਨੋਟਿਸ 'ਤੇ 29 ਮਈ ਨੂੰ ਹੁਕਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ 'ਤੇ ਦਾਇਰ ਪੂਰਕ ਦੋਸ਼ਾਂ 'ਤੇ ਵਿਚਾਰ ਕਰਨ ਲਈ 28 ਮਈ ਦੀ ਤਰੀਕ ਤੈਅ ਕੀਤੀ ਸੀ। ਈਡੀ ਨੇ 17 ਮਈ ਨੂੰ ਪੂਰਕ ਦੋਸ਼ ਦਾਇਰ ਕੀਤੇ ਸਨ। ਜਿਸ ’ਚ ਕੇਜਰੀਵਾਲ ਅਤੇ ਆਪ ਪਾਰਟੀ ਨੂੰ ਦੋਸ਼ੀ ਬਣਾਇਆ ਗਿਆ ਹੈ।

ਇਹ ਵੀ ਪੜੋ:Lok Sabha Elections 2024 : ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ ਵੱਖ ਪਾਰਟੀਆਂ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਲੋਕ   

ਈਡੀ ਨੇ 10 ਮਈ ਨੂੰ ਅਦਾਲਤ ’ਚ ਸਪਲੀਮੈਂਟਰੀ ਦੋਸ਼ ਦਾਇਰ ਕੀਤੇ ਸਨ। ਜਿਸ ’ਚ ਈਡੀ ਨੇ ਕੇ ਕਵਿਤਾ ਸਮੇਤ ਕਈ ਲੋਕਾਂ ਨੂੰ ਦੋਸ਼ੀ ਬਣਾਇਆ ਸੀ। ਇਨ੍ਹਾਂ ’ਚ ਚੰਨਪ੍ਰੀਤ ਸਿੰਘ, ਪ੍ਰਿੰਸ ਕੁਮਾਰ, ਦਾਮੋਦਰ ਸ਼ਰਮਾ ਅਤੇ ਅਰਵਿੰਦ ਸ਼ਾਮਲ ਹਨ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਿਸ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੇ.ਸੀਐਮ ਕੇਜਰੀਵਾਲ ਨੂੰ ਫ਼ਿਲਹਾਲ 1 ਜੂਨ ਤੱਕ ਅੰਤਰਿਮ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਹੈ।  ਸੰਜੇ ਸਿੰਘ ਨੂੰ ਵੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਈਡੀ ਨੇ ਕੇ ਕਵਿਤਾ ਨੂੰ ਮਨੀ ਲਾਂਡਰਿੰਗ ਮਾਮਲੇ ’ਚ 15 ਮਾਰਚ ਨੂੰ ਹੈਦਰਾਬਾਦ ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਸ ਨੂੰ 11 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ। ਹਾਲਾਂਕਿ ਕੇ.ਕਵਿਤਾ ਦਾ ਸਾਫ ਕਹਿਣਾ ਹੈ ਕਿ ਇਸ ਮਾਮਲੇ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ।

(For more news apart from liquor scam BRS leader K-Kavita will Appear on June 3, court issued warrant News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement