Delhi Heatwave: ਦਿੱਲੀ 'ਚ ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਕੰਮ ਤੋਂ ਛੁੱਟੀ, ਉਪ ਰਾਜਪਾਲ ਨੇ ਜਾਰੀ ਕੀਤਾ ਹੁਕਮ
Published : May 29, 2024, 1:37 pm IST
Updated : May 29, 2024, 1:37 pm IST
SHARE ARTICLE
 Delhi Workers leave
Delhi Workers leave

ਉਨ੍ਹਾਂ ਦੀ ਤਨਖਾਹ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਟੌਤੀ ਨਹੀਂ ਹੋਵੇਗੀ

Delhi Heatwave : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਉਪ ਰਾਜਪਾਲ (LG) ਵੀਕੇ ਸਕਸੈਨਾ ਨੇ ਇੱਕ ਵੱਡਾ ਫੈਸਲਾ ਲਿਆ ਹੈ। LG ਨੇ ਹੁਕਮ ਦਿੱਤਾ ਹੈ ਕਿ ਇਸ ਭਿਆਨਕ ਗਰਮੀ ਵਿੱਚ ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੰਮ ਤੋਂ ਛੁੱਟੀ ਮਿਲੇਗੀ। ਇਸ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਟੌਤੀ ਨਹੀਂ ਹੋਵੇਗੀ। 

ਇਸ ਤੋਂ ਇਲਾਵਾ ਉਸਾਰੀ ਵਾਲੀਆਂ ਥਾਵਾਂ 'ਤੇ ਮਜ਼ਦੂਰਾਂ ਲਈ ਪਾਣੀ ਅਤੇ ਨਾਰੀਅਲ ਪਾਣੀ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬੱਸ ਸਟੈਂਡ 'ਤੇ ਘੜਿਆ 'ਚ ਪਾਣੀ ਰੱਖਣ ਲਈ ਵੀ ਕਿਹਾ ਗਿਆ ਹੈ।

ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਜਿਹੀ ਭਿਆਨਕ ਗਰਮੀ ਵਿੱਚ 'ਸਮਰ ਹੀਟ ਐਕਸ਼ਨ ਪਲਾਨ' ਲਈ ਅਜੇ ਤੱਕ ਕੋਈ ਕਦਮ ਨਾ ਚੁੱਕਣ 'ਤੇ LG ਨੇ ਆਲੋਚਨਾ ਕੀਤੀ ਹੈ। ਦਰਅਸਲ, ਡੀਡੀਏ 20 ਮਈ ਤੋਂ ਅਜਿਹਾ ਕਰ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਦਿੱਲੀ ਜਲ ਬੋਰਡ (ਡੀਜੇਬੀ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਦਿੱਲੀ ਨਗਰ ਨਿਗਮ (ਐਮਸੀਡੀ) ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਲਈ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਇਸ ਮੁੱਦੇ ਸਬੰਧੀ ਤੁਰੰਤ ਮੀਟਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕੇ ਅੱਗ ਦੀ ਭੱਠੀ ਵਾਂਗ ਤਪ ਰਹੇ ਹਨ। ਦਿੱਲੀ ਦੇ ਕੁਝ ਹਿੱਸਿਆਂ 'ਚ ਮੰਗਲਵਾਰ ਨੂੰ ਵੀ ਪਾਰਾ ਵਧ ਕੇ 50 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਦਿੱਲੀ ਤੋਂ ਇਲਾਵਾ ਅੱਧਾ ਭਾਰਤ ਵੀ ਸੂਰਜ ਦੀ ਅੱਗ ਵਿੱਚ ਤਪ ਰਿਹਾ ਹੈ।

 

Location: India, Delhi, Delhi

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement