Delhi Excise Policy Case: ਪਾਸਪੋਰਟ ਦੇ ਨਵੀਨੀਕਰਨ ਲਈ ਐਨਓਸੀ ਦੀ ਮੰਗ ਨੂੰ ਲੈ ਕੇ ਅਦਾਲਤ ਪਹੁੰਚੇ ਕੇਜਰੀਵਾਲ 

By : PARKASH

Published : May 29, 2025, 1:36 pm IST
Updated : May 29, 2025, 1:36 pm IST
SHARE ARTICLE
Kejriwal reaches court seeking NOC for passport renewal
Kejriwal reaches court seeking NOC for passport renewal

Delhi Excise Policy Case: ਅਦਾਲਤ ਨੇ ਈਡੀ ਤੇ ਸੀਬੀਆਈ ਨੂੰ ਜਾਰੀ ਕੀਤਾ ਨੋਟਿਸ

 

Kejriwal reaches court seeking NOC for passport renewal: ਆਬਕਾਰੀ ਨੀਤੀ ਮਾਮਲੇ ਵਿੱਚ ਦੋਸ਼ੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੇ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਐਨਓਸੀ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ ਹੈ।

ਰਾਊਜ਼ ਐਵੇਨਿਊ ਅਦਾਲਤ ਨੇ ਈਡੀ ਅਤੇ ਸੀਬੀਆਈ ਨੂੰ ਜਵਾਬ ਲਈ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 4 ਜੂਨ ਨੂੰ ਤੈਅ ਕੀਤੀ ਹੈ। ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਨਿੱਜੀ ਪਾਸਪੋਰਟ ਦੀ ਮਿਆਦ 2018 ਵਿੱਚ ਖ਼ਤਮ ਹੋ ਗਈ ਸੀ।

ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 5 ਮਈ ਨੂੰ ‘ਆਪ’ ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੁਣਵਾਈ 12 ਅਗਸਤ ਨੂੰ ਸੂਚੀਬੱਧ ਕੀਤੀ। ਇਹ ਪਟੀਸ਼ਨਾਂ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਵਿਰੁੱਧ ਦਾਇਰ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ, ਈਡੀ ਵੱਲੋਂ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ’ਤੇ ਦਿੱਤੀ ਗਈ ਅਰਜ਼ੀ ’ਤੇ ਵੀ ਸੁਣਵਾਈ ਹੋਈ। ਈਡੀ ਵੱਲੋਂ ਏਐਸਜੀ ਐਸਵੀ ਰਾਜੂ ਨੇ ਕਿਹਾ, ਈਡੀ ਇਸ ਵੇਲੇ ਜ਼ਮਾਨਤ ਦੇ ਵਿਰੁੱਧ ਨਹੀਂ ਹੈ ਪਰ ਹੇਠਲੀ ਅਦਾਲਤ ਦੇ ਹੁਕਮਾਂ ਵਿੱਚ ਬਹੁਤ ਸਾਰੀਆਂ ਗਲਤੀਆਂ ਹਨ ਜਿਨ੍ਹਾਂ ਨੂੰ ਠੀਕ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਵਿਕਰਮ ਚੌਧਰੀ ਨੇ ਜ਼ਮਾਨਤ ਦਾ ਬਚਾਅ ਕਰਦਿਆਂ ਕਿਹਾ, ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।

(For more news apart from Kejriwal Latest News, stay tuned to Rozana Spokesman)

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement