Operation 'Chakkar V': ਸੀਬੀਆਈ ਨੇ ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ’ਚ 19 ਥਾਵਾਂ ’ਤੇ ਮਾਰੇ ਛਾਪੇ

By : PARKASH

Published : May 29, 2025, 2:08 pm IST
Updated : May 29, 2025, 2:10 pm IST
SHARE ARTICLE
Operation 'Chakkar V': CBI raids 19 locations in Delhi, Haryana and Uttar Pradesh
Operation 'Chakkar V': CBI raids 19 locations in Delhi, Haryana and Uttar Pradesh

Operation 'Chakkar V': ਜਾਪਾਨੀ ਨਾਗਰਿਕਾਂ ਨਾਲ ਧੋਖਾਧੜੀ ਕਰਨ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ 

 

CBI raids 19 locations in Delhi, Haryana and Uttar Pradesh: ਸੀਬੀਆਈ ਨੇ ਤਕਨੀਕੀ ਸਹਾਇਤਾ ਦੇ ਬਹਾਨੇ ਜਾਪਾਨੀ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ’ਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਗ਼ੈਰ-ਕਾਨੂੰਨੀ ਕਾਲ ਸੈਂਟਰ ਬੰਦ ਕਰਾ ਦਿਤੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪ੍ਰੇਸ਼ਨ ‘ਚੱਕਰ ਵੀ’ ਤਹਿਤ ਸਾਈਬਰ ਅਪਰਾਧੀਆਂ ਵਿਰੁਧ ਕੇਸ ਦਰਜ ਕਰਨ ਤੋਂ ਬਾਅਦ ਗਰੋਹ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਟਿਕਾਣਿਆਂ ਦੀ ਪਛਾਣ ਕਰਨ ਲਈ ਜਾਪਾਨ ਰਾਸ਼ਟਰੀ ਪੁਲਿਸ ਏਜੰਸੀ ਅਤੇ ਮਾਈਕ੍ਰੋਸਾਫ਼ਟ ਨਾਲ ਮਿਲ ਕੇ ਕੰਮ ਕੀਤਾ।

ਸੀਬੀਆਈ ਨੇ ਇਕ ਬਿਆਨ ’ਚ ਕਿਹਾ, ‘‘ਇਹ ਅੰਤਰਰਾਸ਼ਟਰੀ ਸਹਿਯੋਗ ਅਪਰਾਧੀਆਂ ਦੀ ਪਛਾਣ ਕਰਨ ਅਤੇ ਗਰੋਹ ਨੂੰ ਟਰੈਕ ਕਰਨ ਵਿਚ ਮਹੱਤਵਪੂਰਨ ਸਾਬਤ ਹੋਇਆ, ਜਿਸਦੇ ਨਤੀਜੇ ਵਜੋਂ ਭਾਰਤ ਵਿਚ ਸਫ਼ਲ ਕਾਰਵਾਈ ਹੋਈ।’’ ਬਿਆਨ ਵਿਚ ਕਿਹਾ ਗਿਆ ਹੈ ਕਿ ਸਥਾਨਾਂ ਦੀ ਪਛਾਣ ਹੋਣ ਤੋਂ ਬਾਅਦ, ਸੀਬੀਆਈ ਟੀਮਾਂ ਨੇ ਬੁਧਵਾਰ ਨੂੰ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ 19 ਥਾਵਾਂ ’ਤੇ ਛਾਪੇਮਾਰੀ ਕੀਤੀ, ਛੇ ਕਥਿਤ ਗਰੋਹ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੋ ਗ਼ੈਰ-ਕਾਨੂੰਨੀ ਕਾਲ ਸੈਂਟਰ ਬੰਦ ਕੀਤੇ।

ਬਿਆਨ ਵਿਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿੱਲੀ ਤੋਂ ਆਸ਼ੂ ਸਿੰਘ, ਪਾਣੀਪਤ ਤੋਂ ਕਪਿਲ ਗੱਖੜ, ਰੋਹਿਤ ਮੌਰਿਆ, ਸ਼ੁਭਮ ਜੈਸਵਾਲ, ਅਯੁੱਧਿਆ ਤੋਂ ਵਿਵੇਕ ਰਾਜ ਅਤੇ ਵਾਰਾਣਸੀ ਤੋਂ ਆਦਰਸ਼ ਕੁਮਾਰ ਵਜੋਂ ਹੋਈ ਹੈ।

(For more news apart from CBI Latest News, stay tuned to Rozana Spokesman)

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement