‘ਆਪ੍ਰੇਸ਼ਨ ਸਿੰਦੂਰ’ ਭਾਰਤ ’ਚ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਢੁੱਕਵਾਂ ਜਵਾਬ ਹੈ : ਪ੍ਰਧਾਨ ਮੰਤਰੀ ਮੋਦੀ

By : PARKASH

Published : May 29, 2025, 12:14 pm IST
Updated : May 29, 2025, 12:14 pm IST
SHARE ARTICLE
‘Operation Sindoor’ is a befitting reply to those spreading terror in India: PM Modi
‘Operation Sindoor’ is a befitting reply to those spreading terror in India: PM Modi

ਸਿੱਕਮ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ’ਤੇ ਆਯੋਜਿਤ ਸਮਾਗਮ ਨੂੰ ਕੀਤਾ ਸੰਬੋਧਨ

 

Golden Jubilee celebrations of Sikkim’s: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਢੁੱਕਵਾਂ ਜਵਾਬ ਹੈ ਅਤੇ ਪੂਰਾ ਦੇਸ਼ ਅੱਤਵਾਦ ਵਿਰੁੱਧ ਲੜਾਈ ਵਿੱਚ ਇੱਕਜੁੱਟ ਹੈ। ਡਿਜੀਟਲ ਮਾਧਿਅਮ ਰਾਹੀਂ ਸਿੱਕਮ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ’ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਿੱਕਮ ‘‘ਰਾਸ਼ਟਰ ਦਾ ਮਾਣ’’ ਹੈ ਅਤੇ ਇੱਥੋਂ ਦੇ ਲੋਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ।

ਪ੍ਰਧਾਨ ਮੰਤਰੀ ਨੇ ਡਿਜੀਟਲ ਮਾਧਿਅਮ ਰਾਹੀਂ ਆਪਣੇ ਸੰਬੋਧਨ ਵਿੱਚ ਕਿਹਾ, ‘‘ਪਿਛਲੇ ਮਹੀਨੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਅੱਤਵਾਦੀਆਂ ਵਿਰੁੱਧ ਸ਼ੁਰੂ ਕੀਤਾ ਗਿਆ ‘ਆਪ੍ਰੇਸ਼ਨ ਸਿੰਦੂਰ’ ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਢੁੱਕਵਾਂ ਜਵਾਬ ਸੀ। ਪਹਿਲਗਾਮ ਵਿੱਚ ਅੱਤਵਾਦੀਆਂ ਨੇ ਜੋ ਕੀਤਾ ਉਹ ਮਨੁੱਖਤਾ ’ਤੇ ਹਮਲਾ ਸੀ ਅਤੇ ਹੁਣ ਅਸੀਂ ਅੱਤਵਾਦ ਵਿਰੁੱਧ ਲੜਾਈ ਵਿੱਚ ਇੱਕਜੁੱਟ ਹਾਂ।’’

ਸਿਕਮ ਦੇ ਸਥਾਪਨਾ ਦਿਵਸ ਦੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ ਹਿੱਸਾ ਲੈਣ ਲਈ ਮੋਦੀ ਦਾ ਗੰਗਟੋਕ ਦਾ ਪ੍ਰਸਤਾਵਿਤ ਦੌਰਾ ਖਰਾਬ ਮੌਸਮ ਕਾਰਨ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਪੱਛਮੀ ਬੰਗਾਲ ਦੇ ਬਾਗਡੋਗਰਾ ਤੋਂ ਡਿਜੀਟਲ ਮਾਧਿਅਮ ਰਾਹੀਂ ਗੰਗਟੋਕ ਦੇ ਪਲਜੋਰ ਸਟੇਡੀਅਮ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, ‘‘ਮੈਂ ਗੰਗਟੋਕ ਵਿੱਚ ਸਿੱਕਮ ਦੇ ਸਥਾਪਨਾ ਦਿਵਸ ਸਮਾਰੋਹ ਦਾ ਹਿੱਸਾ ਬਣਨਾ ਚਾਹੁੰਦਾ ਸੀ, ਪਰ ਮੌਸਮ ਨੇ ਇਸ ਵਿੱਚ ਵਿਘਨ ਪਾਇਆ।’’
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੀ ਅਗਵਾਈ ਵਾਲੀ ਸਰਕਾਰ ਭਾਰਤ ਨੂੰ ਇੱਕ ਖੇਡ ਮਹਾਂਸ਼ਕਤੀ ਬਣਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਸਿੱਕਮ ਸਮੇਤ ਉੱਤਰ-ਪੂਰਬ ਇਸ ਦਿਸ਼ਾ ਵਿੱਚ ਅੱਗੇ ਵਧੇ। ਸਿੱਕਮ ਵਿੱਚ ਸਾਹਸੀ ਖੇਡਾਂ ਦਾ ਕੇਂਦਰ ਬਣਨ ਦੀ ਸਮਰੱਥਾ ਹੈ।’’

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਕਮ ਜੈਵਿਕ ਉਤਪਾਦਾਂ ਦੇ ਨਿਰਯਾਤ ਦੇ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ, ਜੋ ਕਿ ਰਾਜ ਲਈ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁੱਖ ਧਿਆਨ ‘ਕਨੈਕਟੀਵਿਟੀ’ ’ਤੇ ਹੈ ਅਤੇ ਸੇਵੋਕੇ-ਰੰਗਪੋ ਪ੍ਰੋਜੈਕਟ ਰਾਜ ਨੂੰ ਦੇਸ਼ ਦੇ ਰੇਲ ਨੈੱਟਵਰਕ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਸਿੱਕਮ ਜੈਵ ਵਿਭਿੰਨਤਾ ਨਾਲ ਭਰਪੂਰ ਹੈ ਅਤੇ ਕੁਦਰਤ ਸੰਭਾਲ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ।

(For more news apart from Sikkim Latest News, stay tuned to Rozana Spokesman)

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement