Jammu Kashmir News: ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਲਸ਼ਕਰ ਦੇ ਦੋ ਅਤਿਵਾਦੀ ਗ੍ਰਿਫ਼ਤਾਰ
Published : May 29, 2025, 11:57 am IST
Updated : May 29, 2025, 11:58 am IST
SHARE ARTICLE
Two Lashkar terrorists arrested in Jammu and Kashmir's Shopian News
Two Lashkar terrorists arrested in Jammu and Kashmir's Shopian News

Jammu Kashmir News: ਦੋ AK-56 ਰਾਈਫ਼ਲਾਂ ਸਮੇਤ ਕਈ ਹਥਿਆਰ ਬਰਾਮਦ

Two Lashkar terrorists arrested in Jammu and Kashmir's Shopian News: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਲਸ਼ਕਰ-ਏ-ਤੋਇਬਾ (LeT) ਨਾਲ ਸਬੰਧਤ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਏਕੇ-56 ਰਾਈਫ਼ਲਾਂ, ਚਾਰ ਮੈਗਜ਼ੀਨ, 7.62×39 ਐਮਐਮ ਦੇ 102 ਕਾਰਤੂਸ, ਦੋ ਹੈਂਡ ਗ੍ਰਨੇਡ, 5,400 ਰੁਪਏ ਨਕਦ, ਇੱਕ ਮੋਬਾਈਲ ਫ਼ੋਨ, ਇੱਕ ਸਮਾਰਟਵਾਚ ਅਤੇ ਇੱਕ ਆਧਾਰ ਕਾਰਡ ਬਰਾਮਦ ਕੀਤੇ ਗਏ ਹਨ।

ਅਤਿਵਾਦੀਆਂ ਦੀ ਪਛਾਣ ਇਰਫ਼ਾਨ ਬਸ਼ੀਰ ਅਤੇ ਉਜ਼ੈਰ ਸਲਾਮ ਵਜੋਂ ਹੋਈ ਹੈ। ਦੋਵਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਸ਼ੋਪੀਆਂ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG), ਫ਼ੌਜ ਦੀ 44 ਰਾਸ਼ਟਰੀ ਰਾਈਫਲਜ਼ (RR 44) ਅਤੇ CRPF ਦੀ 178 ਬਟਾਲੀਅਨ ਨੇ ਬਾਸਕੁਚਨ ਖੇਤਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਦੌਰਾਨ ਇਲਾਕੇ ਨੂੰ ਘੇਰ ਲਿਆ।

ਇਸ ਦੌਰਾਨ ਇਕ ਬਾਗ਼ ਵਿਚ ਅਤਿਵਾਦੀਆਂ ਦੀਆਂ ਗਤੀਵਿਧੀਆਂ ਵੇਖੀਆਂ ਗਈਆਂ। ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਤਮ ਸਮਰਪਣ ਕਰਨਾ ਪਿਆ। ਅਤਿਵਾਦੀਆਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

(For more news apart from 'Two Lashkar terrorists arrested in Jammu and Kashmir's Shopian News', stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement