ਜੰਮੂ 'ਚ ਵਾਪਰਿਆ ਕਾਰ ਹਾਦਸਾ, ਤਿੰਨ ਮੌਤਾਂ
Published : Jun 29, 2020, 9:14 am IST
Updated : Jun 29, 2020, 9:14 am IST
SHARE ARTICLE
File Photo
File Photo

ਜੰਮੂ-ਕਸ਼ਮੀਰ ਦੇ ਬਾਹਰੀ ਹਿੱਸੇ ਵਿਚ ਅੱਜ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ।

ਜੰਮੂ, 28 ਜੂਨ : ਜੰਮੂ-ਕਸ਼ਮੀਰ ਦੇ ਬਾਹਰੀ ਹਿੱਸੇ ਵਿਚ ਅੱਜ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਤੇਜ਼ ਰਫ਼ਤਾਰ ਆ ਰਹੀ ਕਾਰ 'ਚ ਖੇਤਾਂ 'ਚ ਕੰਮ ਕਰਨ ਵਾਲੇ ਕੁੱਝ ਮਜ਼ਦੂਰ ਸਵਾਰ ਸਨ। ਆਰ.ਐਸ. ਪੁਰਾ ਕੋਲ ਗੋਂਡਲਾ ਪਿੰਡ ਵਿਚ ਸਵੇਰੇ ਕਰੀਬ ਸਵਾ 8 ਵਜੇ ਡਰਾਈਵਰ ਨੇ ਵਾਹਨ ਤੋਂ ਅਪਣਾ ਕੰਟਰੋਲ ਗੁਆ ਦਿਤਾ, ਜੋ ਹਾਦਸੇ ਦਾ ਸ਼ਿਕਾਰ ਹੋ ਗਈ।

ਮੌਕੇ 'ਤੇ ਮੌਜੂਦ ਚਸ਼ਮਦੀਦ ਗਵਾਹਾਂ ਦੇ ਹਵਾਲੇ ਤੋਂ ਦਸਿਆ ਗਿਆ ਕਿ ਕਾਰ ਸੜਕ 'ਤੇ ਫਿਸਲ ਗਈ ਅਤੇ ਕਈ ਵਾਰ ਪਲਟੀਆਂ ਖਾਂਦੇ ਹੋਏ ਦਰੱਖ਼ਤਾਂ ਨਾਲ ਜਾ ਟਕਰਾਈ। ਪੁਲਿਸ ਮੁਤਾਬਕ ਹਾਦਸੇ ਵਿਚ 48 ਸਾਲਾ ਗੁਰਦਾਸ ਚੰਦ ਅਤੇ 45 ਸਾਲਾ ਰਾਜਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਕੁਲਦੀਪ ਕੁਮਾਰ (45) ਹਸਪਤਾਲ ਵਿਚ ਦਮ ਤੋੜ ਗਿਆ। ਉਨ੍ਹਾਂ ਦਸਿਆ ਕਿ ਤਿੰਨ ਜ਼ਖ਼ਮੀਆਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement