
ਸੁਰੱਖਿਆ ਏਜੰਸੀਆਂ ਦੀ ਚਿਤਾਵਨੀ ਬਾਅਦ ਚੁਕਿਆ ਕਦਮ
ਨਵੀਂ ਦਿੱਲੀ : ਭਾਰਤ ਅਤੇ ਚੀਨ ਦੀਆਂ ਫ਼ੌਜਾਂ ਵਿਚਾਲੇ ਹੋਈ ਖ਼ੂਨੀ ਝੜਪ ਤੋਂ ਬਾਅਦ ਦੇਸ਼ ਅੰਦਰ ਚੀਨ ਖਿਲਾਫ਼ ਗੁੱਸਾ ਉਬਾਲੇ ਮਾਰ ਰਿਹਾ ਹੈ। ਦੇਸ਼ ਭਰ ਅੰਦਰ ਚੀਨੀ ਸਮਾਨ ਦੀ ਵਰਤੋਂ ਦੇ ਬਾਈਕਾਟ ਦੀ ਲਹਿਰ ਚੱਲ ਰਹੀ ਹੈ। ਇਸੇ ਦੌਰਾਨ ਸਰਕਾਰ ਨੇ ਵੀ ਚੀਨ ਖਿਲਾਫ਼ ਵੱਡਾ ਕਦਮ ਚੁਕਦਿਆਂ ਟਿੱਕ-ਟੌਕ ਸਮੇਤ 59 ਚੀਨੀ ਐਪਸ 'ਤੇ ਪਾਬੰਦੀ ਲਗਾ ਦਿਤੀ ਹੈ।
Chinese apps
ਪਾਬੰਦੀਸ਼ੁਦਾ ਐਪ ਵਿਚ ਪ੍ਰਸਿੱਧ ਟਿੱਕ-ਟੌਕ ਐਪ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਯੂਸੀ ਬਰਾਊਜ਼ਰ, ਕੈਮ ਸਕੈਨਰ ਵਰਗੇ ਹੋਰ ਬਹੁਤ ਸਾਰੇ ਪ੍ਰਸਿੱਧ ਐਪਸ ਹਨ।
Chinese apps
ਇਸ ਤੋਂ ਪਹਿਲਾ ਭਾਰਤੀ ਸੁਰੱਖਿਆ ਏਜੰਸੀਆਂ ਨੇ ਚੀਨੀ ਐਪਸ ਦੀ ਸੂਚੀ ਤਿਆਰ ਕੀਤੀ ਸੀ। ਸੁਰੱਖਿਆ ਏਜੰਸੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਇਨ੍ਹਾਂ 'ਤੇ ਪਾਬੰਦੀ ਲਗਾਉਣ ਜਾਂ ਲੋਕਾਂ ਨੂੰ ਉਨ੍ਹਾਂ ਦੇ ਮੋਬਾਈਲ ਤੋਂ ਤੁਰੰਤ ਹਟਾਉਣ ਲਈ ਕਿਹਾ ਜਾਵੇ। ਇਸਦੇ ਪਿੱਛੇ ਤਰਕ ਇਹ ਸੀ ਕਿ ਚੀਨ ਭਾਰਤੀ ਡੇਟਾ ਨੂੰ ਹੈਕ ਕਰ ਸਕਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।