
ਗ੍ਰੇਟਰ ਨੋਇਡਾ ਵਿਖੇ ਮੁੰਬਈ ਦੀ ਇਕ ਮਾਡਲ ਨੇ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਨੋਇਡਾ: ਗ੍ਰੇਟਰ ਨੋਇਡਾ ਵਿਖੇ ਮੁੰਬਈ ਦੀ ਇਕ ਮਾਡਲ (Mumbai Model Suicide) ਨੇ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਡਲ ਨੇ ਅਪਣੇ ਇਕ ਦੋਸਤ ਨਾਲ ਪਾਰਟੀ ਕੀਤੀ ਸੀ, ਜਿਸ ਨੂੰ ਲੈ ਕੇ ਪਰਿਵਾਰ ਵਾਲੇ ਕਾਫੀ ਗੁੱਸੇ ਵਿਚ ਸਨ। ਪਰਿਵਾਰਕ ਕਲੇਸ਼ ਦੇ ਚਲਦਿਆਂ ਮਾਡਲ (Model Dies After Falling From 14th Floor) ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ।
Suicide
ਹੋਰ ਪੜ੍ਹੋ: ਯੂ.ਏ.ਈ ’ਚ ਹੋਵੇਗਾ ਟੀ-20 ਵਿਸ਼ਵ ਕੱਪ, ਅਕਤੂਬਰ-ਨਵੰਬਰ ਵਿਚ ਕੀਤਾ ਜਾਵੇਗਾ ਆਯੋਜਤ
ਪੁਲਿਸ (Police) ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖੁਦਕੁਸ਼ੀ ਵਾਲੀ ਥਾਂ ਤੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਮੁੰਬਈ ਵਿਚ ਮਾਡਲਿੰਗ ਕਰਨ ਵਾਲੀ ਪ੍ਰਿਆ ਅਪਣੀ ਵੱਡੀ ਭੈਣ ਕੋਲ ਆਈ ਸੀ।
Model Dies After Falling From 14th Floor in Greater Noida
ਇਹ ਵੀ ਪੜ੍ਹੋ - ਅੱਜ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੱਧੂ
ਇੱਥੇ ਉਸ ਨੇ ਅਪਣੇ ਇਕ ਦੋਸਤ ਨਾਲ ਦੇਰ ਰਾਤ ਤੱਕ ਪਾਰਟੀ ਕੀਤੀ, ਜਿਸ ਤੋਂ ਬਾਅਦ ਲੜਕੀ ਦੀ ਮਾਂ ਨੇ ਉਸ ਨੂੰ ਝਿੜਕਿਆ। ਇਸ ਤੋਂ ਬਾਅਦ ਲੜਕੀ ਨੇ ਗੁੱਸੇ ਵਿਚ ਖੌਫਨਾਕ ਕਦਮ ਚੁੱਕਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਮਾਡਲ ( Model Suicide Case) ਦੇ ਦੋਸਤ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।