
ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਸੰਪਤ ਸਿੰਘ ਨੇ ਠੁਕਰਾਈ ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਦੀ ਮੈਂਬਰਸ਼ਿਪ
ਚੰਡੀਗੜ੍ਹ - ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਸੰਪਤ ਸਿੰਘ ਨੇ ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰਸ਼ਿਪ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ‘ਤੇ ਕੋਈ ਹੱਲ ਕੱਢੇ। ਉਨ੍ਹਾਂ ਟਵੀਟ ਕੀਤਾ ਕਿ ਉਹ ਰਾਜ ਕਾਰਜਕਾਰਨੀ ਦੀ ਮੈਂਬਰਸ਼ਿਪ ਸਵੀਕਾਰ ਨਹੀਂ ਕਰ ਸਕਦੇ। ਭਜਪਾ ਦੀ ਰਾਜ ਕਾਰਜਕਾਰਨੀ ਦਾ ਵਿਸਤਾਰ ਪਿਛਲੇ ਹਫ਼ਤੇ ਕੀਤਾ ਗਿਆ ਸੀ। ਇਸ ਵਿਚ ਸਾਬਕਾ ਮੰਤਰੀ ਸੰਪਤ ਸਿੰਘ ਨੂੰ ਕਾਰਜਕਾਰੀ ਮੈਂਬਰ ਵੀ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ - 84 ਸਾਲਾਂ ਬਾਅਦ ਕੈਨੇਡਾ ਤੇ ਅਮਰੀਕਾ ਵਿਚ ਗਰਮੀ ਨੇ ਤੋੜਿਆ ਰਿਕਾਰਡ
ਇਹ ਵੀ ਪੜ੍ਹੋ : ਮੱਠੀ ਪਈ ਕੋਰੋਨਾ ਦੀ ਰਫਤਾਰ, ਦੇਸ਼ ਵਿਚ 37,566 ਨਵੇਂ ਮਾਮਲੇ ਆਏ ਸਾਹਮਣੇ
ਸੰਪਤ ਸਿੰਘ ਨੇ ਆਪਣੇ ਟਵੀਟ ਵਿਚ ਲਿਖਿਆ- ਪਿਆਰੇ ਧਨਖੜ ਜੀ! ਮੌਜੂਦਾ ਰਾਜਨੀਤਿਕ ਸਥਿਤੀ ਦੇ ਕਾਰਨ, ਮੈਂ ਪ੍ਰਦੇਸ਼ ਕਾਰਜਕਾਰੀ ਦੀ ਮੈਂਬਰਸ਼ਿਪ ਨੂੰ ਸਵੀਕਾਰ ਨਹੀਂ ਕਰ ਸਕਦਾ। ਪਾਰਟੀ ਨੂੰ ਸਭ ਤੋਂ ਪਹਿਲਾਂ ਕਿਸਾਨਾਂ ਦੇ ਮਸਲਿਆਂ ਦਾ ਹੱਲ ਲੱਭਣਾ ਚਾਹੀਦਾ ਹੈ, ਜਿਸ ਦਾ ਮੈਂ ਵੀ ਨਿਰੰਤਰ ਸਮਰਥਨ ਕੀਤਾ ਹੈ। ਬੰਦ ਕਮਰੇ ਵਿਚ ਪੁਲਿਸ ਸੁਰੱਖਿਆ ਵਿਚ ਰਾਜਨੀਤੀ ਅਸੰਭਵ ਹੈ।
Haryana Former Home Minister Sampat Singh
ਇਨੈਲੋ ਅਤੇ ਕਾਂਗਰਸ ਦੀ ਸੀਟ ਤੋਂ 6 ਵਾਰ ਵਿਧਾਇਕ ਬਣੇ ਪ੍ਰੋਫੈਸਰ ਸੰਪਤ ਸਿੰਘ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਸੰਪਤ ਸਿੰਘ ਇਨੈਲੋ ਸਰਕਾਰ ਸਮੇਂ ਰਾਜ ਦੇ ਵਿੱਤ ਮੰਤਰੀ ਰਹੇ ਸਨ। ਬਾਅਦ ਵਿਚ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ। ਉਹ ਹਿਸਾਰ ਲੋਕ ਸਭਾ ਅਤੇ ਨਲਵਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ। ਉਹ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ।