
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵੀ ਸ਼ਾਮਲ ਹੋਣਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੀ ਸ਼ਾਮਲ ਹੋਣਗੇ। ਇਸ ਬੈਠਕ ਦੇ ਏਜੰਡੇ ਬਾਰੇ ਹਾਲੇ ਕੁਝ ਵੀ ਸਪੱਸ਼ਟ ਨਹੀਂ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਜੰਮੂ-ਕਸ਼ਮੀਰ ਵਿਚ ਹੋਏ ਡ੍ਰੋਨ ਹਮਲੇ ਨੂੰ ਲੈ ਕੇ ਚਰਚਾ ਹੋ ਸਕਦੀ ਹੈ।
Prime minister Narendra Modi
ਹੋਰ ਪੜ੍ਹੋ: ਕੇਂਦਰ ਸਰਕਾਰ ਦੀ ਹਦਾਇਤ: ਤੀਜੀ ਲਹਿਰ ਦਾ ਆਉਣਾ ਜਾਂ ਨਾ ਆਉਣਾ ਸਾਡੇ ਹੱਥ ਵਿਚ
ਇਸ ਮੀਟਿੰਗ ਵਿਚ ਸੁਰੱਖਿਆ ਨਾਲ ਜੁੜੇ ਕੁਝ ਵੱਡੇ ਅਧਿਕਾਰੀ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਲੱਦਾਖ ਦੇ ਤਿੰਨ ਦਿਨ ਦੇ ਦੌਰੇ ’ਤੇ ਗਏ ਰੱਖਿਆ ਮੰਤਰੀ ਯਾਤਰਾ ਖਤਮ ਕਰਨ ਤੋਂ ਬਾਅਦ ਦਿੱਲੀ ਪਹੁੰਚ ਕੇ ਜੰਮੂ-ਕਸ਼ਮੀਰ ਵਿਚ ਹਵਾਈ ਅੱਡੇ ’ਤੇ ਹੋਏ ਡ੍ਰੋਨ ਹਮਲੇ (Jammu Drone Attack) ਦੀ ਜਾਣਕਾਰੀ ਦੀ ਰਿਪੋਰਟ ਤਿਆਰ ਕਰਨਗੇ।
Jammu Drone Attack
ਹੋਰ ਪੜ੍ਹੋ: ਟੀਕਾਕਰਨ ਮੁਹਿੰਮ ਵਿਚ ਘੁਟਾਲਾ: 1 ਅਧਾਰ ਨੰਬਰ 'ਤੇ 16 ਲੋਕਾਂ ਨੂੰ ਲੱਗਿਆ ਟੀਕਾ, ਖੜ੍ਹੇ ਹੋਏ ਸਵਾਲ
ਉਧਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਏਅਰ ਫੋਰਸ ਸਟੇਸ਼ਨ ’ਤੇ ਹੋਏ ਹਮਲੇ ਦੀ ਜਾਂਚ ਐਨਆਈਏ (National Investigation Agency) ਨੂੰ ਸੌਂਪ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ।