
ਕੋਰੋਨਾ ਟੀਕਾਕਰਨ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਤੋਂ ਲਗਾਤਾਰ ਲਾਪਰਵਾਹੀ ਵਰਤਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ
ਨਵੀਂ ਦਿੱਲੀ-ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਵੈਕਸੀਨ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਕੋਰੋਨਾ ਮਹਾਮਾਰੀ ਨਾਲ ਨਜਿੱਠਿਆ ਜਾ ਸਕੇ। ਕੋਰੋਨਾ ਟੀਕਾਕਰਨ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਤੋਂ ਲਗਾਤਾਰ ਲਾਪਰਵਾਹੀ ਵਰਤਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਅਜਿਹੇ 'ਚ ਇਕ ਦਾਅਵਾ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਉਪਨਗਰ ਠਾਣੇ 'ਚ ਰਹਿਣ ਵਾਲੀ ਇਕ ਮਹਿਲਾ ਨੇ ਕੀਤਾ।
ਇਹ ਵੀ ਪੜ੍ਹੋ-ਮਾਡਰਨਾ ਦੇ ਕੋਰੋਨਾ ਟੀਕੇ ਨੂੰ ਅੱਜ DCGI ਤੋਂ ਮਿਲ ਸਕਦੀ ਹੈ ਮਨਜ਼ੂਰੀ
ਮਹਿਲਾ ਦਾ ਦਾਅਵਾ ਹੈ ਕਿ ਉਸ ਨੂੰ 15 ਮਿੰਟਾਂ 'ਚ ਕੋਰੋਨਾ ਵੈਕਸੀਨ ਦੀਆਂ 3 ਡੋਜ਼ ਲੱਗਾ ਦਿੱਤੀਆਂ ਗਈਆਂ। ਉਥੇ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ। ਪੀੜਤਾਂ ਦੇ ਪਤੀ ਦਾ ਕਹਿਣਾ ਹੈ ਕਿ ਉਹ ਸ਼ੁੱਕਰਵਾਰ 25 ਜੂਨ ਨੂੰ ਆਪਣੀ ਪਤਨੀ ਨੂੰ ਵੈਕਸੀਨੇਸ਼ਨ ਕੇਂਦਰ ਲੈ ਕੇ ਗਿਆ ਸੀ ਜਿਥੇ ਉਸ ਨੂੰ ਵੈਕਸੀਨ ਲੱਗਣੀ ਸੀ।
Vaccination
ਇਹ ਵੀ ਪੜ੍ਹੋ-ਦਿੱਲੀ ਹਵਾਈ ਅੱਡੇ ਤੋਂ 2 ਦੱਖਣੀ ਅਫਰੀਕੀ ਨਾਗਰਿਕਾਂ ਤੋਂ 126 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਜਦ ਟੀਕਾਕਰਨ ਪ੍ਰਕਿਰਿਆ ਪੂਰੀ ਹੋ ਗਈ ਤਾਂ ਉਸ ਨੇ ਬਾਹਰ ਆ ਕੇ ਦੱਸਿਆ ਕਿ ਉਸ ਨੂੰ ਵੈਕਸੀਨ ਦੀਆਂ ਤਿੰਨ ਡੋਜ਼ ਲਾਈਆਂ ਗਈਆਂ ਹਨ ਹਾਲਾਂਕਿ ਪ੍ਰਸ਼ਾਸਨ ਨੇ ਇਸ ਤੋਂ ਸਾਫ ਇਨਕਾਰ ਕੀਤਾ ਹੈ। ਇਸ ਮਾਮਲੇ 'ਚ ਨਗਰ ਨਿਗਮ ਦੇ ਡਿਪਟੀ ਕਮਿਸ਼ਨਰ ਸੰਦੀਪ ਮਾਲਵੀ ਦਾ ਕਹਿਣਾ ਹੈ ਕਿ ਤਿੰਨ ਵਾਰ ਵੈਕਸੀਨ ਲਗਾਉਣ ਦੀ ਗੱਲ ਇਕਦਮ ਬੇਬੁਨਿਆਦ ਹੈ।
ਇਹ ਵੀ ਪੜ੍ਹੋ-ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਹੀ ਭਿੜੇ AAP ਤੇ Congress ਆਗੂ
Coronavirus
ਇਸ ਦੇ ਬਾਵਜੂਦ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉੱਥੇ ਸੋਮਵਾਰ ਨੂੰ ਠਾਣੇ 'ਚ ਕੋਵਿਡ-19 ਦੇ 480 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਇਨਫੈਕਸ਼ਨ ਦੇ ਮਾਮਲੇ ਵਧ ਕੇ 5,31,200 ਹੋ ਗਏ ਹਨ। ਉਥੇ 16 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 10,645 ਹੋ ਗਈ।