
ਟਵਿੱਟਰ ਦੇ ਇਸ ਕਦਮ ਨੂੰ ਲੈ ਕੇ ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਸਖ਼ਤ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਨਵੀਂ ਦਿੱਲੀ: ਟਵਿੱਟਰ ਨੇ ਆਪਣੀ ਵੈੱਬਸਾਈਟ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵੱਖਰੇ ਦੇਸ਼ ਦਿਖਾਉਂਦੇ ਹੋਏ ਭਾਰਤ ਦੇ ਗਲਤ ਨਕਸ਼ੇ ਨੂੰ ਹਟਾ ਦਿੱਤਾ ਹੈ। ਨਕਸ਼ੇ 'ਤੇ ਵਿਵਾਦ ਤੋਂ ਬਾਅਦ ਟਵਿੱਟਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਦੱਸ ਦਈਏ ਕਿ ਟਵਿੱਟਰ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਭਾਰਤ ਦੇ ਨਕਸ਼ੇ ਤੋਂ ਬਾਹਰ ਦਿਖਾਇਆ ਸੀ, ਜਿਸ ਕਾਰਨ ਸਰਕਾਰ ਵੱਲੋਂ ਇਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕਦੀ ਸੀ।
ਇਹ ਵੀ ਪੜ੍ਹੋ - ਵੀਡੀਉ ਕਾਨਫ਼ਰੰਸ ਰਾਹੀਂ 6 ਡੇਰਾ ਪ੍ਰੇਮੀਆਂ ਦੀ 8 ਜੁਲਾਈ ਤਕ ਵਧਾਈ ਅਦਾਲਤੀ ਹਿਰਾਸਤ
Twitter
ਟਵਿੱਟਰ ਦੇ ਇਸ ਕਦਮ ਨੂੰ ਲੈ ਕੇ ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਸਖ਼ਤ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਸ ‘ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਟਵਿੱਟਰ ਦੁਆਰਾ ਦਰਸਾਏ ਗਏ ਨਕਸ਼ੇ ਵਿਚ, ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਵੱਖਰੇ ਦੇਸ਼ਾਂ ਦੇ ਰੂਪ ਵਿਚ ਦਿਖਾਇਆ ਗਿਆ ਸੀ। ਇਹ ਨਕਸ਼ਾ ਟਵਿੱਟਰ ਦੇ "Tweep Life" ਭਾਗ ਦੇ ਤਹਿਤ ਸਾਹਮਣੇ ਆਇਆ ਸੀ, ਜਿਸ ਵਿਚ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਭਾਰਤ ਤੋਂ ਬਾਹਰ ਦਿਖਾਇਆ ਗਿਆ ਸੀ।
Twitter
ਇਹ ਵੀ ਪੜ੍ਹੋ - ਪਾਰਟੀ ਜਲਦ ਕਰੇ ਕਿਸਾਨਾਂ ਦੇ ਮਸਲਿਆਂ ਦਾ ਹੱਲ, ਮੈਂ ਵੀ ਕੀਤਾ ਹੈ ਨਿਰੰਤਰ ਸਮਰਥਨ - ਸੰਪਤ ਸਿੰਘ
ਇੱਕ ਟਵਿੱਟਰ ਉਪਭੋਗਤਾ ਨੇ ਧਿਆਨ ਦਿਵਾਇਆ ਅਤੇ ਲੋਕਾਂ ਦੇ ਪ੍ਰਤੀਕਰਮ ਇਸ ਮਾਮਲੇ ਵਿੱਚ ਸਾਹਮਣੇ ਆਏ। ਸੂਤਰਾਂ ਨੇ ਦੱਸਿਆ ਸੀ ਕਿ ਸਰਕਾਰ ਇਸ ਮਾਮਲੇ ਵਿਚ ਬਹੁਤ ਸਖ਼ਤ ਕਾਰਵਾਈ ਕਰ ਸਕਦੀ ਹੈ। ਇਹ ਕੇਂਦਰ ਸਰਕਾਰ ਅਤੇ ਟਵਿੱਟਰ ਵਿਚਾਲੇ ਚੱਲ ਰਹੇ ਟਕਰਾਅ ਤੋਂ ਬਾਅਦ ਤਾਜ਼ਾ ਘਟਨਾ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਅਤੇ ਟਵਿੱਟਰ ਦਰਮਿਆਨ ਨਵੇਂ ਆਈ ਟੀ ਨਿਯਮਾਂ ਨੂੰ ਲੈ ਕੇ ਬਹਿਸ ਹੋ ਚੁੱਕੀ ਹੈ।