
ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ
ਤ੍ਰਿਪੁਰਾ : ਤ੍ਰਿਪੁਰਾ ਦੇ ਉਨਕੋਟੀ ਜ਼ਿਲ੍ਹੇ ਵਿਚ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਨ ਇੱਕ ਰੱਥ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹਨ। ਇਹ ਘਟਨਾ ਭਗਵਾਨ ਜਗਨਨਾਥ ਦੀ 'ਉਲਟਾ ਰੱਥ ਯਾਤਰਾ' ਤਿਉਹਾਰ ਦੌਰਾਨ ਸ਼ਾਮ ਕਰੀਬ 4.30 ਵਜੇ ਕੁਮਾਰਘਾਟ ਇਲਾਕੇ 'ਚ ਵਾਪਰੀ।
ਮੇਲੇ ਦੌਰਾਨ ਵੱਡੀ ਗਿਣਤੀ 'ਚ ਲੋਕ ਬੜੇ ਉਤਸ਼ਾਹ ਨਾਲ 'ਰੱਥ' ਖਿੱਚ ਰਹੇ ਸਨ। ਇਹ ਰੱਥ ਲੋਹੇ ਦਾ ਬਣਿਆ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਯਾਤਰਾ ਦੌਰਾਨ 'ਰੱਥ' ਅਚਾਨਕ 133kv ਦੀ ਓਵਰਹੈੱਡ ਕੇਬਲ ਦੇ ਸੰਪਰਕ ਵਿਚ ਆ ਗਿਆ ਅਤੇ ਅੱਗ ਲੱਗ ਗਈ। ਸਹਾਇਕ ਇੰਸਪੈਕਟਰ ਜਨਰਲ ਜੋਤਿਸ਼ਮਾਨ ਦਾਸ ਚੌਧਰੀ ਨੇ ਇਕ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਟਵੀਟ ਕੀਤਾ ਕਿ ਉਹ ਅਗਰਤਲਾ ਤੋਂ ਰੇਲਗੱਡੀ 'ਚ ਕੁਮਾਰਘਾਟ ਜਾ ਰਹੇ ਹਨ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਨਗੇ, ਜਿੱਥੇ ਇਸ ਦਰਦਨਾਕ ਘਟਨਾ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਕਿਮਰਘਾਟ ਸਬ-ਡਿਵੀਜ਼ਨਲ ਹਸਪਤਾਲ ਦੇ ਡਾਕਟਰ ਸੰਜੀਤ ਚਕਮਾ ਨੇ ਦੱਸਿਆ ਕਿ ਬੁੱਧਵਾਰ (28 ਜੂਨ) ਨੂੰ ਸੜ ਚੁੱਕੇ ਦੋ ਵਿਅਕਤੀਆਂ ਨੂੰ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਸੀ। ਇਸ ਤੋਂ ਬਾਅਦ 10-12 ਲੋਕਾਂ ਨੂੰ ਲਿਆਂਦਾ ਗਿਆ। ਇਨ੍ਹਾਂ 'ਚੋਂ 6 ਲੋਕਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਸਮੇਤ ਕੁੱਲ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰਾਂ ਨੂੰ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
#BREAKING : At least 6 people died, and several others were injured after a live wire fell on a Rath Yatra #chariot made of iron in Tripura's #Unakoti district .#Tripura #RathYatra #tripura #BREAKING_NEWS #BreakingNews #latestupdates #Latest #ISKCON #lateatnews Om Shanti.???? pic.twitter.com/VD3bwSiYc2
— RK Mishra (@UtkalCM) June 28, 2023