
ਮਰਨ ਵਾਲਿਆਂ ਬੱਚਿਆਂ ਦੀ ਉਮਰ 5 ਸਾਲ ਤੋਂ ਘੱਟ
ਪੰਚਮਹਾਲ: ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ 'ਚ ਬਾਰਿਸ਼ ਦੌਰਾਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਹਲਕਾ ਜੀਆਈਡੀਸੀ ਦੀ ਕੰਧ ਡਿੱਗਣ ਕਾਰਨ ਕਈ ਲੋਕ ਇਸ ਹੇਠ ਦੱਬ ਗਏ। ਇਸ ਘਟਨਾ 'ਚ 4 ਬੱਚਿਆਂ ਦੀ ਮੌਤ ਹੋ ਗਈ। ਹਾਦਸੇ 'ਚ ਜ਼ਖ਼ਮੀ ਹੋਏ 6 ਹੋਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਕੁੱਤਿਆਂ ਨੂੰ ਰੋਟੀ ਪਾਉਣ ਜਾ ਰਹੇ ਬਜ਼ੁਰਗ ਨੂੰ ਕਾਰ ਨੇ ਕੁਚਲਿਆ, ਮੌਤ
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਲੋਲ ਕੰਮ ਲਈ ਆਏ ਸਨ। ਮੀਂਹ ਦੌਰਾਨ ਜੀਆਈਡੀਸੀ ਦੀ ਕੰਧ ਢਹਿ ਗਈ ਅਤੇ ਉਹ ਇਸ ਦੀ ਲਪੇਟ ਵਿਚ ਆ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਚਲਾਇਆ ਗਿਆ। ਕੰਧ ਦੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ 4 ਬੱਚਿਆਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਇਹ ਵੀ ਪੜ੍ਹੋ: ਖੰਨਾ 'ਚ ਹਾਈਵੇਅ 'ਤੇ ਪਲਟਿਆ ਕੰਟੇਨਰ, ਲੋਕਾਂ ਨੇ ਭੱਜ ਕੇ ਬਚਾਈ ਜਾਨ
ਘਟਨਾ ਵਿਚ ਮਰਨ ਵਾਲੇ ਸਾਰੇ ਬੱਚਿਆਂ ਦੀ ਉਮਰ 5 ਸਾਲ ਤੋਂ ਘੱਟ ਹੈ। ਇਕ ਬੱਚੇ ਦੀ ਉਮਰ ਸਿਰਫ਼ ਦੋ ਸਾਲ ਸੀ। ਗੁਜਰਾਤ ਵਿਚ ਇਨ੍ਹੀਂ ਦਿਨੀਂ ਬਰਸਾਤ ਦਾ ਮੌਸਮ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਤੱਕ ਸੂਬੇ ਵਿਚ ਭਾਰੀ ਮੀਂਹ ਜਾਰੀ ਰਹੇਗਾ।