ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
Tamil Nadu News: ਤਾਮਿਲਨਾਡੂ ਦੇ ਵਿਰੂਧੁਨਗਰ ਨੇੜੇ ਸ਼ਨਿਚਰਵਾਰ ਨੂੰ ਪਟਾਕੇ ਬਣਾਉਣ ਵਾਲੀ ਇਕਾਈ ਵਿਚ ਧਮਾਕੇ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿਤੀ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਧਮਾਕੇ ਅਤੇ ਅੱਗ ਲੱਗਣ ਦਾ ਕਾਰਨ ਪਟਾਕੇ ਬਣਾਉਣ ਵਿਚ ਰਸਾਇਣਕ ਪਦਾਰਥਾਂ ਦੀ ਗਲਤ ਵਰਤੋਂ ਦਸਿਆ ਜਾਂਦਾ ਹੈ।
ਉਨ੍ਹਾਂ ਦਸਿਆ ਕਿ ਯੂਨਿਟ ਦੇ ਨੇੜੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਉਨ੍ਹਾਂ ਦਸਿਆ ਕਿ ਇਸ ਘਟਨਾ ਵਿਚ ਪਟਾਕੇ ਬਣਾਉਣ ਵਾਲੀ ਇਕਾਈ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ ਹੈ।
(For more Punjabi news apart from Explosion at a firecracker manufacturing unit in Tamil Nadu, stay tuned to Rozana Spokesman)