Rajkot Airport News: ਦਿੱਲੀ ਤੋਂ ਬਾਅਦ ਰਾਜਕੋਟ ਏਅਰਪੋਰਟ 'ਤੇ ਵੀ ਹਾਦਸਾ, ਭਾਰੀ ਮੀਂਹ ਕਾਰਨ ਡਿੱਗੀ ਏਅਰਪੋਰਟ ਦੀ ਛੱਤ
Published : Jun 29, 2024, 1:49 pm IST
Updated : Jun 29, 2024, 1:49 pm IST
SHARE ARTICLE
Rajkot Airport Roof  Collapsed News in punjabi
Rajkot Airport Roof Collapsed News in punjabi

Rajkot Airport News: 1400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਏਅਰਪੋਰਟ

Rajkot Airport Roof  Collapsed News in punjabi : ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਨੀਵਾਰ ਨੂੰ ਵੱਡਾ ਹਾਦਸਾ ਹੋਣੋਂ ਟਲ ਗਿਆ। ਇੱਥੇ ਵੀ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 ਵਰਗਾ ਹਾਦਸਾ ਟਲ ਗਿਆ। ਹੀਰਾਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੇ ਬਾਹਰ ਯਾਤਰੀ ਪਿਕਅਪ-ਡ੍ਰੌਪ ਖੇਤਰ ਦੇ ਉੱਪਰ ਦੀ ਛੱਤ ਡਿੱਗ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੀਐਮ ਮੋਦੀ ਨੇ ਜੁਲਾਈ 2023 ਵਿੱਚ ਰਾਜਕੋਟ ਏਅਰਪੋਰਟ ਦੇ ਨਵੇਂ ਟਰਮੀਨਲ ਬਿਲਡਿੰਗ ਦਾ ਉਦਘਾਟਨ ਕੀਤਾ ਸੀ। ਇਸ ਹਵਾਈ ਅੱਡੇ ਦਾ 1400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਸਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Famous Actor Charanjit Sandhu Death: ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਕਾਮੇਡੀ ਅਦਾਕਾਰ ਦੀ ਹੋਈ ਮੌਤ 

ਇਸ ਤੋਂ ਇਕ ਦਿਨ ਪਹਿਲਾਂ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਇਸੇ ਤਰ੍ਹਾਂ ਦੀ ਘਟਨਾ ਵਿਚ ਇਕ ਵਿਅਕਤੀ ਦੀ ਜਾਨ ਚਲੀ ਗਈ ਸੀ ਅਤੇ ਕੁਝ ਹੋਰ ਜ਼ਖਮੀ ਹੋ ਗਏ ਸਨ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਚੱਕਰਵਾਤੀ ਪ੍ਰਣਾਲੀ ਦੱਖਣੀ ਗੁਜਰਾਤ ਵਿੱਚ ਸਰਗਰਮ ਹੈ, ਜਿਸ ਕਾਰਨ ਰਾਜ ਦੇ ਕੁਝ ਹਿੱਸਿਆਂ ਵਿੱਚ ਵਿਆਪਕ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਬਰਸਾਤ ਦਾ ਦੌਰ ਜਾਰੀ ਰਹੇਗਾ। ਆਈਐਮਡੀ ਨੇ ਦੱਖਣੀ ਗੁਜਰਾਤ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Kulwant Rauke News: ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਕੁਲਵੰਤ ਰਾਊਕੇ ਜੇਲ ਤੋਂ ਲੜੇਗਾ ਚੋਣ, NSA ਤਹਿਤ ਡਿਬਰੂਗੜ੍ਹ ਜੇਲ 'ਚ ਹਨ ਬੰਦ

ਵੀਰਵਾਰ ਨੂੰ ਭਾਰੀ ਮੀਂਹ ਕਾਰਨ ਜਬਲਪੁਰ ਦੇ ਦੁਮਨਾ ਹਵਾਈ ਅੱਡੇ ਦੇ ਨਵੇਂ ਵਿਸਤ੍ਰਿਤ ਟਰਮੀਨਲ ਦੀ ਛੱਤ ਦਾ ਇੱਕ ਹਿੱਸਾ ਵੀ ਟੁੱਟ ਗਿਆ। ਇਸ ਘਟਨਾ ਵਿੱਚ ਛਾਉਣੀ ਦੇ ਹੇਠਾਂ ਖੜ੍ਹੀ ਇੱਕ ਸਰਕਾਰੀ ਅਧਿਕਾਰੀ ਦੀ ਕਾਰ ਨੁਕਸਾਨੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਮਹੀਨੇ ਪਹਿਲਾਂ ਹੀ ਇਸ ਹਵਾਈ ਅੱਡੇ ਦਾ ਉਦਘਾਟਨ ਕੀਤਾ ਸੀ। ਜਬਲਪੁਰ ਹਵਾਈ ਅੱਡੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਹਾਦਸਾ ਛਾਉਣੀ 'ਤੇ ਭਾਰੀ ਮਾਤਰਾ 'ਚ ਬਰਸਾਤੀ ਪਾਣੀ ਦੇ ਜਮ੍ਹਾ ਹੋਣ ਕਾਰਨ ਵਾਪਰਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Collapsed roof of Rajkot Airport News in punjabi  , stay tuned to Rozana Spokesman)

Location: India, Gujarat, Rajkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement