MP Vikramjit Singh Sahney: ਦਿਲਜੀਤ ਦੋਸਾਂਝ ਦੇ ਹੱਕ ’ਚ ਖੜ੍ਹੇ ਹੋਏ MP ਵਿਕਰਮਜੀਤ ਸਾਹਨੀ 
Published : Jun 29, 2025, 4:55 pm IST
Updated : Jun 29, 2025, 4:55 pm IST
SHARE ARTICLE
MP Vikramjit Sahni
MP Vikramjit Sahni

ਕਿਹਾ, ‘ਉਹ ਇੱਕ ਮਾਣਮੱਤਾ ਭਾਰਤੀ ਅਤੇ ਪੰਜਾਬੀ ਹੈ’

MP Vikramjit Sahney stands in support of Diljit Dosanjh: ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਸ਼ਹੂਰ ਕਲਾਕਾਰ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ 'ਤੇ ਸਵਾਲ ਉਠਾਉਣ ਵਾਲੀ ਆਲੋਚਨਾ ਦਾ ਵਿਰੋਧ ਕਰਦਿਆਂ ਇਸ ਨੂੰ ਦੋਸਾਂਝ ਵਰਗੇ ਮਹਾਨ ਕਲਾਕਾਰ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ। ਫਿਲਮ ‘ਸਰਦਾਰ ਜੀ 3’ ਦੇ ਹਵਾਲੇ ਨਾਲ ਪੈਦਾ ਹੋ ਵਿਵਾਦ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਸ ਫਿਲਮ ਅਤੇ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ 'ਤੇ ਹਮਲਾ ਕਰਨਾ ਬੇਇਨਸਾਫ਼ੀ ਜਾਪਦਾ ਹੈ, ਖਾਸ ਕਰ ਕੇ ਜਦੋਂ ਉਨ੍ਹਾਂ ਨੇ ਸਬੂਤਾਂ ਸਹਿਤ ਸਪੱਸ਼ਟ ਕੀਤਾ ਹੈ ਕਿ ਇਹ ਫਿਲਮ ਦੁਖਦਾਈ ਪਹਿਲਗਾਮ ਘਟਨਾ ਤੋਂ ਬਹੁਤ ਪਹਿਲਾਂ,  ਫ਼ਰਵਰੀ ਵਿੱਚ ਸ਼ੂਟ ਕੀਤੀ ਗਈ ਸੀ, ਜਿਸ ਦੌਰਾਨ ਇੱਕ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵੀ ਹੋਇਆ ਸੀ। ਉਹਨਾ ਅਪੀਲ ਕੀਤੀ ਕਿ ਸਾਨੂੰ ਕਿਸੇ ਬਾਰੇ ਨਿਰਣਾ ਕਰਦੇ ਸਮੇਂ ਸਮਾਂ-ਸੀਮਾ ਜਾਂ ਤੱਥਾਂ ਨੂੰ ਉਲਝਾਉਣਾ ਨਹੀਂ ਚਾਹੀਦਾ।

ਡਾ. ਸਾਹਨੀ ਨੇ ਦਿਲਜੀਤ ਦੋਸਾਂਝ ਦੀ ਜਨਤਕ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਵੀ ਪ੍ਰਸ਼ੰਸਾ ਕਰਦਿਆਂ ਫਿਲਮ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੇ ਉਨ੍ਹਾਂ ਦੇ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਕੇ ਅਤੇ ਭਾਰਤੀ ਸਿਨੇਮਾਘਰਾਂ ਵਿੱਚ ਫਿਲਮ ਰਿਲੀਜ਼ ਨਾ ਕਰਨ ਦਾ ਫੈਸਲਾ ਕਰ ਕੇ ਦੇਸ਼ ਪ੍ਰਤੀ  ਸ਼ਾਨਦਾਰ ਭਾਵਨਾ ਦਾ  ਪ੍ਰਗਟਾ ਕੀਤਾ ਹੈ।

ਭਾਰਤੀ ਸੱਭਿਆਚਾਰ ਦੇ ਵਿਸ਼ਵਵਿਆਪੀ ਰਾਜਦੂਤ ਵਜੋਂ ਦਿਲਜੀਤ ਦੀ ਅਨਮੋਲ ਭੂਮਿਕਾ ਦਾ ਹਵਾਲਾ ਦਿੰਦੇ ਹੋਏ, ਡਾ. ਸਾਹਨੀ ਨੇ ਕਿਹਾ ਕਿ ਕਲਾਕਾਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਸ ਦੇ ਸੰਗੀਤ 'ਤੇ ਪਾਬੰਦੀ ਲਗਾਉਣ ਦੇ FWICE ਦੇ ਸੱਦੇ ਨੂੰ ਬਹੁਤ ਉਲਾਰ ਅਤੇ ਅਣਉਚਿਤ ਫੈਸਲਾ ਦੱਸਦਿਆਂ ਉਹਨਾ ਕਿਹਾ ਕਿ  ਕੋਚੇਲਾ ਤੋਂ ਲੈ ਕੇ ਮੈੱਟ ਗਾਲਾ ਤੱਕ, ਦਿਲਜੀਤ ਨੇ ਭਾਰਤ ਨੂੰ ਮਾਣ ਦਿਵਾਇਆ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਉਹ ਇੱਕ ਮਾਣਮੱਤਾ ਭਾਰਤੀ ਅਤੇ ਮਾਣਮੱਤਾ ਪੰਜਾਬੀ ਹੈ। ਸਾਨੂੰ ਆਪਣੇ ਸੱਭਿਆਚਾਰਕ ਨਾਇਕਾਂ ਦਾ ਜਸ਼ਨ ਮਨਾਉਣਾ ਚਾਹੀਦਾ ਹੈ ਅਤੇ ਗਲਤ ਜਾਣਕਾਰੀ ਅਤੇ ਤਰਕਹੀਣਤਾ 'ਤੇ ਉਨ੍ਹਾਂ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement