'ਏਕ ਥਾ ਟਾਈਗਰ' ਤੋਂ 'ਟਾਈਗਰ ਜਿੰਦਾ ਹੈ' ਤਕ ਦੀ ਕਹਾਣੀ, ਦੇਸ਼ 'ਚ ਵਧੇ 24 ਫ਼ੀਸਦੀ ਬਾਘ
Published : Jul 29, 2019, 12:55 pm IST
Updated : Jul 29, 2019, 12:55 pm IST
SHARE ARTICLE
International Tiger Day
International Tiger Day

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅੰਤਰ ਰਾਸ਼ਟਰੀ ਟਾਈਗਰ ਦਿਵਸ ਤੇ ਦੇਸ਼ 'ਚ ਟਾਈਗਰਾਂ ਦੇ ਹਿਫਾਜ਼ਤ ਲਈ ਆਪਣੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅੰਤਰ-ਰਾਸ਼ਟਰੀ ਟਾਈਗਰ ਦਿਵਸ ਤੇ ਦੇਸ਼ 'ਚ ਟਾਈਗਰਾਂ ਦੇ ਹਿਫਾਜ਼ਤ ਲਈ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 'ਏਕ ਥਾ ਟਾਇਗਰ' ਤੋਂ ਸ਼ੁਰੂ ਹੋਈ ਕਹਾਣੀ ਨੂੰ ਟਾਇਗਰ ਜਿੰਦਾ ਹੈ ਤੱਕ ਪਹੁੰਚਾਉਣ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ। 

International Tiger DayInternational Tiger Day

ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਆਲ ਇੰਡੀਆ ਟਾਈਗਰ 'ਇਸਟੀਮੇਸ਼ਨ - 2018' ਨੂੰ ਜਾਰੀ ਕਰਦੇ ਹੋਏ ਕਿਹਾ ,  ਅੱਜ ਅਸੀ ਟਾਈਗਰਾਂ ਦੇ ਹਿਫਾਜ਼ਤ ਲਈ ਆਪਣੀ ਪ੍ਰਤੀਬੱਧਤਾ ਜ਼ਾਹਿਰ ਕਰਦੇ ਹਾਂ। ਟਾਈਗਰ ਜਨਗਣਨਾ ਦੇ ਨਤੀਜੇ ਹਰ ਭਾਰਤੀ ਨਾਗਰਿਕ ਨੂੰ ਖੁਸ਼ ਕਰਨਗੇ।  ਉਨ੍ਹਾਂ ਨੇ ਕਿਹਾ ਕਿ 9 ਸਾਲ ਪਹਿਲਾਂ ਸੈਂਟ ਪੀਟਰਸਬਰਗ ਵਿੱਚ ਸਾਲ 2022 ਤੱਕ ਟਾਈਗਰਾਂ ਦੀ ਗਿਣਤੀ ਨੂੰ ਦੁੱਗਣਾ ਕਰਨ ਦਾ ਟੀਚਾ ਪੂਰਾ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

Pm Narendra ModiPm Narendra Modi

ਮੋਦੀ ਨੇ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ਅੱਜ ਅਸੀ ਮਾਣ ਨਾਲ ਕਹਿ ਸਕਦੇ ਹਾਂ ਕਿ ਭਾਰਤ ਵਿੱਚ ਕਰੀਬ 3000 ਟਾਈਗਰ ਹਨ। ਪ੍ਰਧਾਨਮੰਤਰੀ ਨੇ ਦੇਸ਼ ਵਿੱਚ ਟਾਈਗਰ ਹਿਫਾਜ਼ਤ ਨੂੰ ਹੱਲਾਸ਼ੇਰੀ ਦੇਣ ਦੀਆਂ ਕੋਸ਼ਿਸ਼ਾਂ 'ਤੇ ਜ਼ੋਰ ਦਿੰਦੇ ਹੋਏ ਕਿਹਾ ਇਸ ਖੇਤਰ ਨਾਲ ਜੁੜੇ ਹੋਏ ਲੋਕਾਂ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ 'ਏਕ ਥਾ ਟਾਇਗਰ' ਤੋਂ ਸ਼ੁਰੂ ਹੋਈ ਕਹਾਣੀ ਨੂੰ 'ਟਾਇਗਰ ਜਿੰਦਾ ਹੈ 'ਤੱਕ ਪਹੁੰਚਾਉਣ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ।

International Tiger DayInternational Tiger Day

ਟਾਈਗਰ ਹਿਫਾਜ਼ਤ ਦੀਆਂ ਕੋਸ਼ਿਸ਼ਾਂ ਦਾ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਪ੍ਰੋਗਰਾਮ ਵਿੱਚ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਵੀ ਹਾਜ਼ਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement