
ਸੰਸਦ ਦੇ ਮਾਨਸੂਨ ਇਜਲਾਸ ਦਾ ਨੌਵਾਂ ਦਿਨ ਵੀ ਜ਼ੋਰਦਾਰ ਹੰਗਾਮੇ ਦੀ ਭੇਂਟ ਚੜ੍ਹਿਆ।
ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਦਾ ਨੌਵਾਂ ਦਿਨ ਵੀ ਜ਼ੋਰਦਾਰ ਹੰਗਾਮੇ ਦੀ ਭੇਂਟ ਚੜ੍ਹਿਆ। ਪੇਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਵੀਰਵਾਰ ਨੂੰ ਵੀ ਸਦਨ ਦੀ ਕਾਰਵਾਈ ਸਹੀ ਢੰਗ ਨਾਲ ਨਹੀਂ ਚੱਲ ਸਕੀ। ਹਾਲਾਂਕਿ ਲੋਕ ਸਭਾ ਵਿਚ ਦੋ ਬਿਲ ਅੰਤਰਦੇਸ਼ੀ ਜਲਯਾਨ ਬਿੱਲ 2021 ਅਤੇ ਏਅਰਪੋਰਟ ਆਰਥਿਕ ਰੈਗੂਲੇਟਰੀ ਪਾਸ ਹੋ ਗਏ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ ਸਵੇਰੇ 11 ਵਜੇ ਦੁਬਾਰਾ ਸ਼ੁਰੂ ਹੋਵੇਗੀ।
Parliament Monsoon Session
ਹੋਰ ਪੜ੍ਹੋ: ਮਮਤਾ ਬੈਨਰਜੀ ਨੇ ਉਹ ਕੰਮ ਕੀਤਾ ਜੋ ਮੋਦੀ ਸਰਕਾਰ ਨੂੰ ਕਰਨਾ ਚਾਹੀਦਾ ਸੀ- ਸ਼ਿਵਸੈਨਾ
ਅੱਜ ਵੀ ਦੋਵੇਂ ਸਦਨਾਂ ਦੀ ਕਾਰਵਾਈ ਨਾਅਰੇਬਾਜ਼ੀ ਨਾਲ ਸ਼ੁਰੂ ਹੋਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੰਗਾਮੇ ਦੀ ਘਟਨਾ ਦੁਹਰਾਈ ਜਾ ਰਹੀ ਹੈ। ਅੱਗੇ ਤੋਂ ਇਸ ਉੱਤੇ ਕਾਰਵਾਈ ਹੋਵੇਗੀ। ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਦੇ ਸੰਬੋਧਨ ’ਤੇ ਹੰਗਾਮਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਕਾਰਵਾਈ 11.30 ਵਜੇ ਤੱਕ ਮੁਲਤਵੀ ਕੀਤੀ ਗਈ। ਉੱਧਰ ਰਾਜ ਸਭਾ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ ਗਈ।
Lok Sabha
ਹੋਰ ਪੜ੍ਹੋ: ਅੱਧੀ ਆਬਾਦੀ ਦੇ ਟੀਕਾਕਰਨ ਦੇ ਬਾਵਜੂਦ ਅਮਰੀਕਾ ਵਿਚ ਫੈਲਿਆ ਕੋਰੋਨਾ, ਦੋ ਮਹੀਨੇ ਬਾਅਦ ਮਾਸਕ ਦੀ ਵਾਪਸੀ
11.30 ਵਜੇ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਫਿਰ 12.30 ਵਜੇ ਤੱਕ ਮੁਲਤਵੀ ਹੋਈ। ਇਸ ਤੋਂ ਬਾਅਦ ਦੋਵੇਂ ਸਦਨ ਵਿਚ ਹੰਗਾਮਾ ਜਾਰੀ ਰਿਹਾ, ਜਿਸ ਦੇ ਚਲਦਿਆਂ ਕਾਰਵਾਈ ਦੋ ਵਜੇ ਤੱਕ ਮੁਲਤਵੀ ਕੀਤੀ ਗਈ। ਉਧਰ ਰਾਜ ਸਭਾ ਵਿਚ ਹੰਗਾਮੇ ਦੌਰਾਨ ਫੈਕਟਰ ਰੈਗੂਲੇਸ਼ਨ (ਸੋਧ) ਬਿੱਲ 2021 ਪਾਸ ਕਰ ਦਿੱਤਾ ਗਿਆ ਅਤੇ ਨਾਰੀਅਲ ਡਿਵੈਲਪਮੈਂਟ ਬੋਰਡ (ਸੋਧ) ਬਿੱਲ, 2021 ਪੇਸ਼ ਕੀਤਾ ਗਿਆ।
Rajya Sabha
ਹੋਰ ਪੜ੍ਹੋ: ਪੇਗਾਸਸ ਜਾਸੂਸੀ 'ਤੇ ਮਾਇਆਵਤੀ ਦਾ ਬਿਆਨ: ਅਪਣੀ ਨਿਗਰਾਨੀ ਵਿਚ ਮਾਮਲੇ ਦੀ ਜਾਂਚ ਕਰਾਵੇ ਸੁਪਰੀਮ ਕੋਰਟ
ਭਾਜਪਾ ਸੰਸਦ ਮੈਂਬਰ ਨੇ ਟੀਐਮਸੀ ਸੰਸਦ ਮੈਂਬਰ ’ਤੇ ਲਾਏ ਆਰੋਪ
ਇਸ ਤੋਂ ਪਹਿਲਾਂ ਲੋਕ ਸਭਾ ਵਿਚ ਭਾਜਪਾ ਸੰਸਦ ਮੈਂਬਰ ਨਿਸ਼ਿਕਾਂਤ ਦੁਬੇ ਨੇ ਟੀਐਮਸੀ ਸੰਸਦ ਮੈਂਬਰ ’ਤੇ ਵੱਡਾ ਆਰੋਪ ਲਗਾਇਆ। ਉਹਨਾਂ ਕਿਹਾ ਕਿ ਮੈਂ ਝਾਰਖੰਡ ਤੋਂ ਆਉਂਦਾ ਹਾਂ ਅਤੇ 13 ਸਾਲ ਮੈਨੂੰ ਸਦਨ ਵਿਚ ਹੋ ਗਏ ਪਰ ਕੱਲ੍ਹ ਟੀਐਮਸੀ ਸਾਂਸਦ ਨੇ ਮੈਨੂੰ ‘ਬਿਹਾਰੀ ਗੁੰਡਾ’ ਕਿਹਾ। ਬਿਹਾਰ, ਝਾਰਖੰਡ, ਯੂਪੀ ਦੇ ਲੋਕ ਗੁੰਡੇ ਨਹੀਂ ਹਨ।
Parliament Monsoon Session
ਹੋਰ ਪੜ੍ਹੋ: ਗੈਂਗਸਟਰ ਛੋਟਾ ਰਾਜਨ ਵਿਗੜੀ ਸਿਹਤ, ਏਮਜ਼ ‘ਚ ਦਾਖਲ
ਇਸ ਤੋਂ ਬਾਅਦ 2 ਵਜੇ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ। ਇਸ ਦੌਰਾਨ ਨਾਅਰੇਬਾਜ਼ੀ ਵਿਚਾਲੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਲੋਕ ਸਭਾ ਵਿਚ ਏਅਰਪੋਰਟ ਆਰਥਿਕ ਰੈਗੂਲੇਟਰੀ ਅਥਾਰਟੀ ਆਫ ਇੰਡੀਆ ਬਿੱਲ 2021 (Airport economic regulatory authority of India bill, 2021) ਪੇਸ਼ ਕੀਤਾ। ਇਸ ਤੋਂ ਬਾਅਦ ਲੋਕ ਸਭਾ ਵਿਚ ਬਿਲ ਪਾਸ ਹੋਇਆ। ਕੇਂਦਰੀ ਮੰਤਰੀ ਸਰਬੋਨੰਦ ਸੋਨੋਵਾਲ ਨੇ ਲੋਕ ਸਭਾ ਵਿਚ ਇਨਲੈਂਡ ਵੈਸਲਜ਼ ਬਿੱਲ ਪੇਸ਼ ਕੀਤਾ, ਜਿਸ ਨੂੰ ਲੋਕ ਸਭਾ ਨੇ ਪਾਸ ਕਰ ਦਿੱਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।