ਗੈਂਗਸਟਰ ਛੋਟਾ ਰਾਜਨ ਵਿਗੜੀ ਸਿਹਤ, ਏਮਜ਼ ‘ਚ ਦਾਖਲ
Published : Jul 29, 2021, 3:11 pm IST
Updated : Jul 29, 2021, 3:11 pm IST
SHARE ARTICLE
Chhota Rajan
Chhota Rajan

ਰਾਜਨ ਖ਼ਿਲਾਫ਼ ਕਤਲ ਅਤੇ ਜ਼ਬਰਨ ਵਸੂਲੀ ਸਮੇਤ ਕਰੀਬ 70 ਮਾਮਲੇ ਦਰਜ ਹਨ।

ਨਵੀਂ ਦਿੱਲੀ - ਜੇਲ੍ਹ ਵਿਚ ਬੰਦ ਗੈਂਗਸਟਰ ਛੋਟਾ ਰਾਜਨ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ ਹੈ। ਇਕ ਸੀਨੀਅਰ ਜੇਲ੍ਹ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ, “ਰਾਜਨ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਮੰਗਲਵਾਰ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ। 

Chhota RajanChhota Rajan

ਉਸ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਉਸ ਦੇ ਡਿਸਚਾਰਜ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ”
ਰਾਜਨ (61) ਨੂੰ ਵੀ 24 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਨੂੰ ਠੀਕ ਹੋਣ 'ਤੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਰਾਜਨ 2015 ਵਿਚ ਇੰਡੋਨੇਸ਼ੀਆ ਦੇ ਬਾਲੀ ਤੋਂ ਹਵਾਲਗੀ ਤੋਂ ਲੈ ਕੇ ਹੁਣ ਤੱਕ ਉੱਚ ਸੁਰੱਖਿਆ ਤਿਹਾੜ ਜੇਲ੍ਹ ਵਿੱਚ ਬੰਦ ਹੈ।

Chhota RajanChhota Rajan

ਦੱਸਣਯੋਗ ਹੈ ਕਿ ਰਾਜਨ ਖ਼ਿਲਾਫ਼ ਕਤਲ ਅਤੇ ਜ਼ਬਰਨ ਵਸੂਲੀ ਸਮੇਤ ਕਰੀਬ 70 ਮਾਮਲੇ ਦਰਜ ਹਨ। ਸਾਲ 2011 ਵਿਚ ਇਕ ਪੱਤਰਕਾਰ ਜੋਤੀਰਮੋਏ ਡੇ ਦੇ ਕਤਲ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਛੋਟਾ ਰਾਜਨ ਨੂੰ 2018 ’ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਮੁੰਬਈ ’ਚ ਰਾਜਨ ਖ਼ਿਲਾਫ਼ ਪੈਂਡਿੰਗ ਸਾਰੇ ਅਪਰਾਧਕ ਮਾਮਲਿਆਂ ਨੂੰ ਸੀ. ਬੀ. ਆਈ. ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਉਸ ’ਤੇ ਮੁਕੱਦਮਾ ਚਲਾਉਣ ਲਈ ਇਕ ਵਿਸ਼ੇਸ਼ ਅਦਾਲਤ ਦਾ ਗਠਨ ਕੀਤਾ ਗਿਆ ਸੀ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement