ਦਿੱਲੀ ਦੰਗੇ: ਅਦਾਲਤ ਨੇ ਮੰਗਿਆ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਪੁਲਿਸ ਤੋਂ ਜਵਾਬ
Published : Jul 29, 2021, 4:48 pm IST
Updated : Jul 29, 2021, 4:56 pm IST
SHARE ARTICLE
Former AAP councillor Tahir Hussain
Former AAP councillor Tahir Hussain

ਉੱਤਰ ਪੂਰਬੀ ਦਿੱਲੀ ਵਿਚ 24 ਫਰਵਰੀ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਹਿੰਸਾ ਨੇ ਫਿਰਕੂ ਦੰਗਿਆਂ ਦਾ ਰੂਪ ਧਾਰ ਲਿਆ ਸੀ। 

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਉੱਤਰ -ਪੂਰਬੀ ਦਿੱਲੀ ਵਿਚ 2020 ਵਿਚ ਹੋਏ ਦੰਗਿਆਂ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲਿਸ ਤੋਂ ਵੀਰਵਾਰ ਨੂੰ ਜਵਾਬ ਮੰਗਿਆ ਹੈ। ਜਸਟਿਸ ਮੁਕਤਾ ਗੁਪਤਾ ਨੇ ਨੋਟਿਸ ਜਾਰੀ ਕਰਦਿਆਂ ਹਦਾਇਤ ਦਿੱਤੀ ਹੈ ਕਿ ਜਸਟਿਸ ਯੋਗੇਸ਼ ਖੰਨਾ ਦੇ ਸਾਹਮਣੇ 6 ਅਗਸਤ ਲਈ ਸੂਚੀਬੰਦ ਕੀਤੀ ਜਾਵੇ ਜੋ ਦੰਗਿਆਂ ਨਾਲ ਸਬੰਧਤ ਹੋਰ ਮਾਮਲਿਆਂ ਵਿਚ ਹੁਸੈਨ ਦੀ ਜ਼ਮਾਨਤ ਪਟੀਸ਼ਨਾਂ ਦੀ ਸੁਣਵਾਈ ਕਰ ਰਹੇ ਹਨ।

Tahir HussainTahir Hussain

ਸੀਨੀਅਰ ਵਕੀਲ ਮੋਹਿਤ ਮਾਥੁਰ, ਜੋ ਹੁਸੈਨ ਲਈ ਪੇਸ਼ ਹੋਏ ਸਨ, ਉਹਨਾਂ ਨੇ ਅਦਾਲਤ ਨੂੰ ਦੱਸਿਆ ਕਿ ਮੌਜੂਦਾ ਕੇਸ ਵਿਚ ਦਰਜ ਐਫਆਈਆਰ ਤੋਂ ਇਲਾਵਾ ਦਿਆਲਪੁਰ ਥਾਣੇ ਵਿਚ ਮੁਲਜ਼ਮਾਂ ਖ਼ਿਲਾਫ਼ ਹੋਰ ਐਫਆਈਆਰ ਵੀ ਦਰਜ ਹਨ। ਮਾਥੁਰ ਨੇ ਬੇਨਤੀ ਕੀਤੀ ਕਿ ਇਸ ਪਟੀਸ਼ਨ ਨੂੰ ਹੋਰ ਪਟੀਸ਼ਨਾਂ ਨਾਲ ਵੀ ਜੋੜਿਆ ਜਾਵੇ ਜੋ ਕਿ ਜਸਟਿਸ ਖੰਨਾ ਦੇ ਅਧੀਨ ਲੰਬਿਤ ਹਨ। ਇਸ ਐਫਆਈਆਰ ਵਿਚ ਹੁਸੈਨ ‘ਤੇ ਦਿਆਲਪੁਰ ਖੇਤਰ ਵਿਚ ਦੰਗੇ ਕਰਨ ਅਤੇ ਜਨਤਕ ਜਾਇਦਾਦ ਨੂੰ ਨਸ਼ਟ ਕਰਨ ਦਾ ਦੋਸ਼ ਹੈ।

Delhi High courtDelhi High court

ਜਿਕਰਯੋਗ ਹੈ ਕਿ ਉੱਤਰ ਪੂਰਬੀ ਦਿੱਲੀ ਵਿਚ 24 ਫਰਵਰੀ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਹਿੰਸਾ ਨੇ ਫਿਰਕੂ ਦੰਗਿਆਂ ਦਾ ਰੂਪ ਧਾਰ ਲਿਆ ਸੀ। ਘੱਟੋ ਘੱਟ 53 ਲੋਕ ਮਾਰੇ ਗਏ ਅਤੇ ਲਗਭਗ 700 ਜ਼ਖਮੀ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement