
ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ’ਤੇ ਲਗਾਮ ਲਗਾਈ ਹੈ।
ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਲਗਾਤਾਰ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ’ਤੇ ਲਗਾਮ ਲਗਾਈ ਹੈ। ਅੱਜ ਯਾਨੀ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਾ ਹੋਣ ਕਾਰਨ ਦੇਸ਼ ਦੀ ਰਾਜਧਾਨੀ ਵਿਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ ਵੀ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
Petrol-Diesel prices
ਹੋਰ ਪੜ੍ਹੋ: ਉਲੰਪਿਕ: ਭਾਰਤੀ ਹਾਕੀ ਟੀਮ ਨੇ ਅਰਜਨਟੀਨਾ ਨੂੰ ਦਿੱਤੀ ਕਰਾਰੀ ਮਾਤ, ਕੁਆਰਟਰ ਫਾਈਨਲ ਵਿਚ ਬਣਾਈ ਥਾਂ
ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ ਦੀ ਕੀਮਤ 107.83 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ ਵੀ ਸ਼ਹਿਰ ਵਿਚ 97.45 ਰੁਪਏ ਹੈ ਜੋ ਕਿ ਮਹਾਂਨਗਰਾਂ ਵਿਚ ਸਭ ਤੋਂ ਜ਼ਿਆਦਾ ਹੈ। ਸਾਰੇ ਮਹਾਂਨਗਰਾਂ ਵਿਚ ਪੈਟਰੋਲ ਦੀਆਂ ਕੀਮਤਾਂ ਹੁਣ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ।
Petrol-Diesel Price
ਹੋਰ ਪੜ੍ਹੋ: ਪੀਵੀ ਸਿੰਧੂ ਨੇ ਜਿੱਤ ਵੱਲ ਵਧਾਇਆ ਕਦਮ, ਡੈਨਮਾਰਕ ਦੀ ਮੀਆ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਬਣਾਈ ਥਾਂ
ਦੱਸ ਦਈਏ ਕਿ ਅਪ੍ਰੈਲ 2020 ਤੋਂ ਲੈ ਕੇ ਹੁਣ ਤੱਕ ਪੈਟਰੋਲ 32.25 ਰੁਪਏ ਜਦਕਿ ਡੀਜ਼ਲ 27.58 ਰੁਪਏ ਮਹਿੰਗਾ ਹੋਇਆ ਹੈ। ਅਪ੍ਰੈਲ 2020 ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 69.59 ਰੁਪਏ ਪ੍ਰਤੀ ਲੀਟਰ ਤੋਂ 32.25 ਰੁਪਏ ਵੱਧ ਕੇ ਹੁਣ 101.84 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਦੌਰਾਨ ਕੌਮੀ ਰਾਜਧਾਨੀ ਵਿਚ ਡੀਜ਼ਲ ਦੀਆਂ ਕੀਮਤਾਂ 62.29 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 89.87 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
Petrol Diesel Price
ਹੋਰ ਪੜ੍ਹੋ: ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾ: ਬੈਂਕ ਡੁੱਬਿਆ ਤਾਂ 90 ਦਿਨ ’ਚ ਵਾਪਸ ਮਿਲਣਗੇ ਗਾਹਕਾਂ ਦੇ ਪੈਸੇ
ਤੇਲ ਉਤਪਾਦਨ ’ਤੇ ਵਿਸ਼ਵਵਿਆਪੀ ਵਾਧੇ ਅਤੇ ਅਮਰੀਕੀ ਇਨਵੈਂਟਰੀ ਵਧਣ ਨਾਲ ਕੱਚੇ ਤੇਲ ਅਤੇ ਉਤਪਾਦ ਦੀਆਂ ਕੀਮਤਾਂ ਵਿਚ ਨਰਮੀ ਆਈ ਹੈ। ਪੈਟਰੋਲ ਅਤੇ ਡੀਜ਼ਲ ਦੀ ਪ੍ਰਚੂਨ ਕੀਮਤ ਨੂੰ ਘਟਾਉਣ ਤੋਂ ਰੋਕ ਦਿੱਤਾ ਗਿਆ ਹੈ ਕਿਉਂਕਿ ਗਿਰਾਵਟ ਵਿਚ ਸੋਧ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਿਚ ਉਤਾਰ-ਚੜ੍ਹਾਅ ਦਾ ਅਧਿਐਨ ਕਰਨ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੋਵੇਗੀ। ਪਿਛਲੇ ਕੁਝ ਦਿਨਾਂ ਵਿਚ ਕੱਚੇ ਤੇਲ ਵਿਚ ਮਾਮੂਲੀ ਤੇਜ਼ੀ ਆਈ ਹੈ ਅਤੇ ਇਸ ਨਾਲ ਓਐੱਮਸੀ ਵੱਲੋਂ ਕੀਮਤਾਂ ਵਿਚ ਕਟੌਤੀ ਨੂੰ ਰੋਕਿਆ ਜਾ ਸਕਦਾ ਹੈ।