
ਇਸ ਦੇ ਲਈ ਵਿਦਿਆਰਥੀਆਂ ਨੂੰ 30 ਜੂਨ ਜਾਂ ਇਸ ਤੋਂ ਪਹਿਲਾਂ ਕੋਰਸ ਪੂਰਾ ਕਰਨ ਕਰ ਕੇ ਸਰਟੀਫਿਕੇਟ ਪ੍ਰਾਪਤ ਕਰਨਾ ਜ਼ਰੂਰੀ ਹੋਵੇਗਾ।
ਨਵੀਂ ਦਿੱਲੀ: ਵਿਦੇਸ਼ਾਂ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਭਾਰਤੀ ਵਿਦਿਆਰਥੀ ਜੋ ਆਪਣੇ ਅੰਡਰ ਗਰੈਜੂਏਟ ਮੈਡੀਕਲ ਕੋਰਸ ਦੇ ਆਖ਼ਰੀ ਸਾਲ ਵਿਚ ਸਨ ਅਤੇ ਕੋਰੋਨਾ ਮਹਾਂਮਾਰੀ ਜਾਂ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਸਨ। ਉਹਨਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ/FMGE ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ ਇਸ ਦੇ ਲਈ ਵਿਦਿਆਰਥੀਆਂ ਨੂੰ 30 ਜੂਨ ਜਾਂ ਇਸ ਤੋਂ ਪਹਿਲਾਂ ਕੋਰਸ ਪੂਰਾ ਕਰਨ ਕਰ ਕੇ ਸਰਟੀਫਿਕੇਟ ਪ੍ਰਾਪਤ ਕਰਨਾ ਜ਼ਰੂਰੀ ਹੋਵੇਗਾ। ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਹੈ।
NMC permits Indian medical students from Ukraine to sit for FMGE
ਆਪਣੇ ਨੋਟਿਸ ਵਿਚ NMC ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੁਆਰਾ 29 ਅਪ੍ਰੈਲ ਨੂੰ ਦਿੱਤੇ ਹੁਕਮਾਂ ਦੇ ਅਨੁਸਾਰ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤੀ ਵਿਦਿਆਰਥੀ ਜੋ ਆਪਣੇ ਅੰਡਰ ਗਰੈਜੂਏਟ ਮੈਡੀਕਲ ਕੋਰਸ ਦੇ ਅੰਤਮ ਸਾਲ ਵਿਚ ਸਨ ਅਤੇ ਕੋਵਿਡ -19 ਜਾਂ ਰੂਸ-ਯੂਕਰੇਨ ਯੁੱਧ ਕਾਰਨ ਉਹਨਾਂ ਨੇ ਮੈਡੀਕਲ ਇੰਸਟੀਚਿਊਟ ਛੱਡ ਦਿੱਤਾ ਅਤੇ ਭਾਰਤ ਵਾਪਸ ਆ ਗਏ ਅਤੇ ਬਾਅਦ ਵਿਚ ਆਪਣੀ ਪੜ੍ਹਾਈ ਪੂਰੀ ਕੀਤੀ। ਉਹਨਾਂ ਨੂੰ ਐਫਐਮਜੀ ਪ੍ਰੀਖਿਆ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ 30 ਜੂਨ 2022 ਨੂੰ ਜਾਂ ਇਸ ਤੋਂ ਪਹਿਲਾਂ ਆਪਣੀ ਸਬੰਧਤ ਸੰਸਥਾ ਦੁਆਰਾ ਕੋਰਸ ਪੂਰਾ ਕਰਨ ਦਾ ਸਰਟੀਫਿਕੇਟ ਪ੍ਰਾਪਤ ਕਰਨਾ ਜ਼ਰੂਰੀ ਹੈ।
ਦਰਅਸਲ ਸੁਪਰੀਮ ਕੋਰਟ ਨੇ 29 ਅਪ੍ਰੈਲ ਨੂੰ ਨੈਸ਼ਨਲ ਮੈਡੀਕਲ ਕੌਂਸਲ ਨੂੰ ਰੂਸ-ਯੂਕਰੇਨ ਯੁੱਧ ਅਤੇ ਮਹਾਂਮਾਰੀ ਤੋਂ ਪ੍ਰਭਾਵਿਤ ਐਮਬੀਬੀਐਸ ਦੇ ਵਿਦਿਆਰਥੀਆਂ ਨੂੰ ਇਕ ਵਾਰ ਦੇ ਉਪਾਅ ਵਜੋਂ ਇਥੋਂ ਦੇ ਮੈਡੀਕਲ ਕਾਲਜਾਂ ਵਿਚ ਆਪਣੀ ਕਲੀਨਿਕਲ ਸਿਖਲਾਈ ਪੂਰੀ ਕਰਨ ਦੀ ਆਗਿਆ ਦੇਣ ਲਈ ਦੋ ਮਹੀਨਿਆਂ ਵਿਚ ਇਕ ਯੋਜਨਾ ਤਿਆਰ ਕਰਨ ਲਈ ਕਿਹਾ ਸੀ।