ਪੰਜਾਬ AG ਦੇ ਤਬਾਦਲੇ 'ਤੇ ਹੋ ਰਹੇ ਵਿਵਾਦ 'ਤੇ ਬਾਰ ਕੌਂਸਲ ਦਾ ਬਿਆਨ 
Published : Jul 29, 2022, 1:39 pm IST
Updated : Jul 29, 2022, 1:39 pm IST
SHARE ARTICLE
Punjab and Haryana High Court Bar Association
Punjab and Haryana High Court Bar Association

'ਜਿਵੇਂ ਇੱਕ ਡਾਕਟਰ ਮਰੀਜ਼ ਦੀ ਦੇਖਭਾਲ ਕਰਦਾ ਹੈ ਉਵੇਂ ਹੀ ਵਕੀਲ ਵੀ ਹਰ ਕਲਾਇੰਟ ਦਾ ਕੇਸ ਲੜਦੇ ਹਨ'

ਚੰਡੀਗੜ੍ਹ : ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਡਾਕਟਰ ਦੀ ਤਰ੍ਹਾਂ ਉਨ੍ਹਾਂ ਕੋਲ ਆਉਣ ਵਾਲੇ ਹਰ ਮਰੀਜ਼ ਦਾ ਇਲਾਜ ਕਰਦਾ ਹੈ। ਜਿਵੇਂ ਇੱਕ ਡਾਕਟਰ ਕੋਈ ਜਾਤ, ਧਰਮ, ਚਰਿੱਤਰ ਆਦਿ ਨਹੀਂ ਦੇਖਦਾ। ਇਸੇ ਤਰ੍ਹਾਂ ਵਕੀਲ ਵੀ ਹਰ ਮੁਵੱਕਿਲ ਦਾ ਕੇਸ ਲੜਦਾ ਹੈ। ਇਹ ਉਸ ਵਕੀਲ ਦੀ ਪ੍ਰੋਫਾਈਲ ਜਾਂ ਪਛਾਣ ਨਹੀਂ ਹੋਣੀ ਚਾਹੀਦੀ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਸੁਵੀਰ ਸਿੱਧੂ ਨੇ ਕਿਹਾ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਨੂੰ ਵਕੀਲਾਂ ’ਤੇ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਰ ਕੌਂਸਲ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

photo photo

ਦੱਸਣਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹਾਲ ਹੀ ਵਿੱਚ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਐਡਵੋਕੇਟ ਘਈ ਬੇਅਦਬੀ ਮਾਮਲੇ 'ਚ ਸੌਦਾ ਸਾਧ ਦੇ ਵਕੀਲ ਸਨ। ਇਸ ਤੋਂ ਇਲਾਵਾ ਉਹ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ, ਸਾਬਕਾ ਕਾਂਗਰਸੀ ਮੰਤਰੀ ਆਸ਼ੂ ਅਤੇ ਵਿੱਕੀ ਮਿੱਡੂਖੇੜਾ ਮਾਮਲੇ ਵਿਚ ਸ਼ਗਨਪ੍ਰੀਤ ਦੇ ਵੀ ਵਕੀਲ ਰਹੇ ਹਨ। ਅਜਿਹੇ 'ਚ ਉਨ੍ਹਾਂ ਨੂੰ ਐਡਵੋਕੇਟ ਜਨਰਲ ਬਣਾਉਣਾ ਠੀਕ ਨਹੀਂ ਹੈ।

Suvir SidhuSuvir Sidhu

ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਐਡਵੋਕੇਟ ਜਨਰਲ ਦੇ ਅਹੁਦੇ ਲਈ ਉਨ੍ਹਾਂ ਨੇ ਕਿਤੇ ਵੀ ਪਹੁੰਚ ਨਹੀਂ ਕੀਤੀ। ਪੰਜਾਬ ਸਰਕਾਰ ਨੇ ਖੁਦ ਉਨ੍ਹਾਂ ਨਾਲ ਸੰਪਰਕ ਕਰਕੇ ਇਸ ਅਹੁਦੇ ’ਤੇ ਨਿਯੁਕਤੀ ਦੀ ਗੱਲ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਤਰਫੋਂ ਕੇਸਾਂ ਦੀ ਜ਼ੋਰਦਾਰ ਵਕਾਲਤ ਕੀਤੀ ਜਾਵੇਗੀ।

punjab advocate general news updatepunjab advocate general news update

ਇਹ ਵੀ ਦੱਸ ਦੇਈਏ ਕਿ CM ਭਗਵੰਤ ਮਾਨ ਨੇ ਕਿਹਾ ਕਿ ਵਿਨੋਦ ਘਈ ਹੀ ਪੰਜਾਬ ਦੇ ਐਡਵੋਕੇਟ ਜਨਰਲ ਹੋਣਗੇ ਅਤੇ ਇਸ ਬਾਰੇ ਕੋਈ ਦੋ ਰਾਇ ਨਹੀਂ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ। ਇਸ ਕਾਰਨ ਉਨ੍ਹਾਂ ਦੀ ਨਿਯੁਕਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ ਹੋ ਰਹੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਉਸਨੇ 19 ਮਾਰਚ ਤੋਂ 19 ਜੁਲਾਈ ਤੱਕ ਹੀ ਕੰਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ। ਜਿਸ ਪਿੱਛੇ ਉਸ ਨੇ ਨਿੱਜੀ ਕਾਰਨ ਦੱਸੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement