21 ਲੋਕ ਹੋਏ ਗੰਭੀਰ ਜ਼ਖਮੀ
ਬੁਲਢਾਣਾ- ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਥੇ ਦੋ ਬੱਸਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦਸਿਆ ਕਿ ਹਾਦਸਾ ਸ਼ਨੀਵਾਰ ਤੜਕੇ ਕਰੀਬ ਢਾਈ ਵਜੇ ਮਲਕਾਪੁਰ ਕਸਬੇ ਦੇ ਇਕ ਫਲਾਈਓਵਰ 'ਤੇ ਵਾਪਰਿਆ।
ਇਹ ਵੀ ਪੜ੍ਹੋ: ਜੇਨੇਵਾ : ਸੰਯੁਕਤ ਰਾਸ਼ਟਰ ’ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਅਧਿਕਾਰੀਆਂ ਮੁਤਾਬਕ ਬੱਸ ਅਮਰਨਾਥ ਦੇ ਤੀਰਥ ਯਾਤਰੀਆਂ ਨੂੰ ਲੈ ਕੇ ਤੋਂ ਹਿੰਗੋਲੀ ਪਰਤ ਰਹੀ ਸੀ, ਜਦਕਿ ਦੂਜੀ ਬੱਸ ਨਾਸਿਕ ਵੱਲ ਜਾ ਰਹੀ ਸੀ। ਪੁਲਿਸ ਨੇ ਦਸਿਆ ਕਿ ਨਾਸਿਕ ਜਾ ਰਹੀ ਬੱਸ ਨੇ ਇਕ ਟਰੱਕ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦਰਮਿਆਨ ਉਹ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਜੇਕਰ ਤੁਹਾਡੀ ਨਜ਼ਰ ਹੋ ਰਹੀ ਹੈ ਕਮਜ਼ੋਰ ਤਾਂ ਪੀਉ ਇਹ ਜੂਸ
ਇਸ ਟੱਕਰ ਵਿਚ ਦੋ ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 21 ਲੋਕ ਜ਼ਖ਼ਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਹਫੜਾ-ਦਫੜੀ ਮਚ ਗਈ। ਹਾਦਸੇ ਮਗਰੋਂ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।