Manish Sisodia News: ਸੁਪਰੀਮ ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਅਗਸਤ ਤੱਕ ਮੁਲਤਵੀ
Published : Jul 29, 2024, 12:39 pm IST
Updated : Jul 29, 2024, 12:39 pm IST
SHARE ARTICLE
Manish Sisodia did not get relief from the Supreme Court
Manish Sisodia did not get relief from the Supreme Court

Manish Sisodia News: ਸੁਪਰੀਮ ਕੋਰਟ ਨੇ ED ਨੂੰ ਆਪਣਾ ਜਵਾਬ ਦਾਇਰ ਕਰਨ ਲਈ 1 ਅਗਸਤ ਤੱਕ ਦਾ ਦਿੱਤਾ ਸਮਾਂ

 

Manish Sisodia News: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਗਈ ਹੈ। ਸਿਸੋਦੀਆ ਨੇ ਪਟੀਸ਼ਨ 'ਚ ਇਹ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ 16 ਮਹੀਨਿਆਂ ਤੋਂ ਜੇਲ੍ਹ 'ਚ ਹਨ। ਅਦਾਲਤ ਨੇ ਕਿਹਾ ਕਿ ਸੀਬੀਆਈ ਦਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ, ਈਡੀ ਦਾ ਜਵਾਬ ਬਾਕੀ ਹੈ ਅਤੇ ਇਸ ਦੇ ਲਈ ਅਸੀਂ 1 ਅਗਸਤ ਤੱਕ ਦਾ ਸਮਾਂ ਦੇ ਰਹੇ ਹਾਂ।

ਪੜ੍ਹੋ ਇਹ ਖ਼ਬਰ :   Haryana Politics: ਭਾਜਪਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀ ਕਰ ਰਹੀ ਤਿਆਰੀ!

ਦਰਅਸਲ, ਮਨੀਸ਼ ਸਿਸੋਦੀਆ ਨੇ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਸਿਸੋਦੀਆ ਦੀ ਤਰਫੋਂ ਦਲੀਲ ਦਿੱਤੀ ਗਈ ਹੈ ਕਿ ਉਹ 16 ਮਹੀਨਿਆਂ ਤੋਂ ਜੇਲ 'ਚ ਹਨ ਅਤੇ ਪਿਛਲੇ ਸਾਲ ਅਕਤੂਬਰ ਤੋਂ ਉਨ੍ਹਾਂ ਖਿਲਾਫ ਮਾਮਲੇ 'ਚ ਕੋਈ ਪ੍ਰਗਤੀ ਨਹੀਂ ਹੋਈ ਹੈ। ਅਦਾਲਤ ਨੇ 16 ਜੁਲਾਈ ਨੂੰ ਸਿਸੋਦੀਆ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ ਅਤੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਸੀ। ਪਰ ਸੁਣਵਾਈ ਦੌਰਾਨ ਈਡੀ ਦੇ ਵਕੀਲ ਐਸਜੀ ਰਾਜੂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਜੇ ਹੋਰ ਸਮਾਂ ਚਾਹੀਦਾ ਹੈ। ਉਸ ਨੇ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਦੀ ਦਲੀਲ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸੁਣਵਾਈ 5 ਅਗਸਤ ਤੱਕ ਮੁਲਤਵੀ ਕਰ ਦਿੱਤੀ।

ਪੜ੍ਹੋ ਇਹ ਖ਼ਬਰ :   Mohali News: ਛੇੜਛਾੜ ਕਰਨ ਤੋਂ ਰੋਕਣ ’ਤੇ ਦਿਉਰ ਨੇ ਭਰਜਾਈ ਨੂੰ ਮਾਰੀ ਗੋਲੀ

ਜ਼ਿਕਰਯੋਗ ਹੈ ਕਿ ਸਿਸੋਦੀਆ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ 16 ਮਹੀਨਿਆਂ ਤੋਂ ਮਾਮਲੇ 'ਚ ਕੋਈ ਪ੍ਰਗਤੀ ਨਹੀਂ ਹੋਈ ਹੈ। ਅਜੇ ਤੱਕ ਜਾਂਚ ਏਜੰਸੀ ਨੂੰ ਉਸ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਅਤੇ ਨਾ ਹੀ ਕੋਈ ਅਗਲੀ ਕਾਰਵਾਈ ਕੀਤੀ ਗਈ ਹੈ।

ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ.ਗਵਈ ਅਤੇ ਕੇ.ਵੀ. ਵਿਸ਼ਵਨਾਥ ਦੀ ਬੈਂਚ ਸਿਸੋਦੀਆ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ। 16 ਜੁਲਾਈ ਨੂੰ ਸੁਣਵਾਈ ਦੌਰਾਨ ਬੈਂਚ ਨੇ ਦੋਵੇਂ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਨੂੰ 29 ਤਰੀਕ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਸ਼ਰਾਬ ਘੁਟਾਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਉਸ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਦੇ ਆਧਾਰ 'ਤੇ ਈਡੀ ਨੇ ਉਸ ਨੂੰ 9 ਮਾਰਚ, 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਪਹਿਲਾਂ ਹੀ 28 ਫਰਵਰੀ ਨੂੰ ਸਿਸੋਦੀਆ ਨੇ ਮੰਤਰੀ ਅਹੁਦੇ ਤੋਂ ਆਪਣਾ ਅਸਤੀਫਾ ਦਿੱਲੀ ਸਰਕਾਰ ਨੂੰ ਭੇਜ ਦਿੱਤਾ ਸੀ।

(For more Punjabi news apart from Manish Sisodia did not get relief from the Supreme Court, the hearing on the bail petition was postponed till August 5, stay tuned to Rozana Spokesman)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement