
ਰਿਕਟਰ ਪੈਮਾਨੇ ਉੱਤੇ 6.2 ਮਾਪੀ ਗਈ ਤੀਬਰਤਾ
Andaman and Nicobar Islands shaken by earthquake tremors News in punjabi: ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਸੋਮਵਾਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ।
GFZ ਅਨੁਸਾਰ, ਭੂਚਾਲ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਆਇਆ। ਭੂਚਾਲ ਕਾਫ਼ੀ ਤੇਜ਼ ਸੀ, ਹਾਲਾਂਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।
ਤੁਹਾਨੂੰ ਦੱਸ ਦੇਈਏ ਕਿ ਅੰਡੇਮਾਨ ਸਾਗਰ ਅਤੇ ਇਸ ਦੇ ਆਲੇ ਦੁਆਲੇ ਦੇ ਟਾਪੂ ਖੇਤਰਾਂ ਨੂੰ ਭੂਚਾਲ ਦੇ ਪੱਖੋਂ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ, ਜਿੱਥੇ ਭੂਚਾਲ ਅਕਸਰ ਆਉਂਦੇ ਰਹਿੰਦੇ ਹਨ ਅਤੇ ਸੁਨਾਮੀ ਦਾ ਖ਼ਤਰਾ ਵੀ ਰਹਿੰਦਾ ਹੈ।
ਇਹ ਭੂਚਾਲ ਅਜਿਹੇ ਸਮੇਂ ਆਇਆ ਹੈ ਜਦੋਂ ਲਗਭਗ ਦੋ ਹਫ਼ਤੇ ਪਹਿਲਾਂ, ਦਿੱਲੀ-ਐਨਸੀਆਰ ਵਿੱਚ ਲਗਾਤਾਰ 2 ਦਿਨਾਂ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਲਗਾਤਾਰ ਭੂਚਾਲ ਸੰਬੰਧੀ ਗਤੀਵਿਧੀਆਂ ਨੇ ਮਾਹਿਰਾਂ ਅਤੇ ਆਫ਼ਤ ਪ੍ਰਬੰਧਨ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਹੈ।