Delhi News : ਖਾਲਿਸਤਾਨੀ ਵਿਚਾਰਧਾਰਾ ਨੂੰ ਫੈਲਾਉਣ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਚਿੰਤਾ ਦਾ ਵਿਸ਼ਾ

By : BALJINDERK

Published : Jul 29, 2025, 6:57 pm IST
Updated : Jul 29, 2025, 6:57 pm IST
SHARE ARTICLE
ਭਾਰਤ ਵਿਕਾਸ ਪਰਿਸ਼ਦ ਦੇ ਮੈਂਬਰ ਅਮਨਜੀਤ ਸਿੰਘ ਬਖ਼ਸ਼ੀ
ਭਾਰਤ ਵਿਕਾਸ ਪਰਿਸ਼ਦ ਦੇ ਮੈਂਬਰ ਅਮਨਜੀਤ ਸਿੰਘ ਬਖ਼ਸ਼ੀ

Delhi News : ਸਰਕਾਰ ਨੂੰ ਇਸ ਸਬੰਧੀ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਆਉਣ ਵਾਲੇ ਸਮੇਂ 'ਚ ਭਾਰੀ ਨਤੀਜੇ ਭੁਗਤਣੇ ਪੈ ਸਕਦੇ ਹਨ।

Delhi News in Punjabi : ਪਿਛਲੇ ਕੁਝ ਸਮੇਂ ਤੋਂ ਇਹ ਵੇਖਣ ਨੂੰ ਮਿਲ ਰਿਹਾ ਹੈ ਕਿ ਖਾਲਿਸਤਾਨੀ ਆਤੰਕਵਾਦੀ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਇੰਸਟਾਗ੍ਰਾਮ, ਫੇਸਬੁੱਕ, ਯੂਟਿਊਬ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਜ਼ਿਆਦਾ ਕਰ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਸਿੱਖ ਬਰਾਦਰਹੁੱਡ ਇੰਟਰਨੈਸ਼ਨਲ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਰਤ ਵਿਕਾਸ ਪਰਿਸ਼ਦ ਦੇ ਮੈਂਬਰ ਅਮਨਜੀਤ ਸਿੰਘ ਬਖ਼ਸ਼ੀ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਬੰਧੀ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਭਾਰੀ ਨਤੀਜੇ ਭੁਗਤਣੇ ਪੈ ਸਕਦੇ ਹਨ।

ਅਮਨਜੀਤ ਸਿੰਘ ਬਖ਼ਸ਼ੀ ਅਨੁਸਾਰ, ਅੱਜ ਦੇ ਸਮੇਂ ਵਿੱਚ ਨੌਜਵਾਨ ਵਰਗ ਸਭ ਤੋਂ ਵੱਧ ਸੋਸ਼ਲ ਮੀਡੀਆ ਨਾਲ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਲੋਕਾਂ ਦਾ ਟਾਰਗਟ ਵੀ ਨੌਜਵਾਨ ਹੀ ਹੁੰਦੇ ਹਨ, ਜੋ ਬਹੁਤ ਹੀ ਜਲਦੀ ਉਨ੍ਹਾਂ ਦੇ ਭੁਲਾਵੇ 'ਚ ਆ ਜਾਂਦੇ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਬੇਰੋਜ਼ਗਾਰ ਨੌਜਵਾਨਾਂ ਦੀ ਹੁੰਦੀ ਹੈ। ਡਾ. ਸ਼ੁਜਾਤ ਅਲੀ ਕਾਦਰੀ ਵੱਲੋਂ ਤਿਆਰ ਕੀਤੀ ਗਈ ਇਹ ਵਿਸ਼ਲੇਸ਼ਣਾਤਮਕ ਰਿਪੋਰਟ ਇਹ ਦਰਸਾਉਂਦੀ ਹੈ ਕਿ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੇ ਐਲਗੋਰਿਦਮ-ਆਧਾਰਤ ਸੋਸ਼ਲ ਮੀਡੀਆ ਪਲੇਟਫਾਰਮ ਕਿਵੇਂ ਖਾਲਿਸਤਾਨੀ ਵਿਚਾਰਧਾਰਾ ਨੂੰ ਨਾ ਸਿਰਫ਼ ਵਧਾਵਾ ਦੇ ਰਹੇ ਹਨ, ਸਗੋਂ ਉਸਨੂੰ ਲੋਕਪ੍ਰਿਯ ਵੀ ਬਣਾ ਰਹੇ ਹਨ।

ਰਿਪੋਰਟ ਦਰਸਾਉਂਦੀ ਹੈ ਕਿ ਇਨ੍ਹਾਂ ਪਲੇਟਫਾਰਮਾਂ ਦੇ ਰਿਕਮੰਡੇਸ਼ਨ ਸਿਸਟਮ ਨਾਂ ਸਿਰਫ ਸਮੱਗਰੀ ਨੂੰ ਤੇਜ਼ੀ ਨਾਲ ਫੈਲਾਉਂਦੇ ਹਨ, ਸਗੋਂ ਦਰਸ਼ਕਾਂ ਦੀਆਂ ਭਾਵਨਾਵਾਂ ਨੂੰ ਵੀ ਭੜਕਾਉਂਦੇ ਹਨ। ਇਸ ਦਾ ਨਤੀਜਾ ਇਹ ਹੁੰਦਾ ਹੈ ਕਿ ਹਾਸ਼ੀਏ ਦੀਆਂ ਵਿਚਾਰਧਾਰਾਵਾਂ ਮੁੱਖ ਧਾਰਾ 'ਚ ਆ ਜਾਂਦੀਆਂ ਹਨ। ਇਹ ਲੋਕ ਖਾਲਿਸਤਾਨੀ ਵਿਚਾਰਧਾਰਾ ਨੂੰ ਸੱਭਿਆਚਾਰਕ ਮਾਣ ਜਾਂ ਇਤਿਹਾਸਕ ਜਾਗਰੂਕਤਾ ਵਜੋਂ ਪੇਸ਼ ਕਰਦੇ ਹਨ, ਤਾਂ ਜੋ ਪਲੇਟਫਾਰਮ ਦੀ ਨਿਗਰਾਨੀ ਤੋਂ ਬਚ ਸਕਣ। ਖਾਲਿਸਤਾਨੀ ਵਿਚਾਰਧਾਰਾ ਨਾਲ ਜੁੜੇ ਚੈਨਲ ਅਕਸਰ ਆਪਣੇ ਸਮੱਗਰੀ ਨੂੰ ਡੌਕਯੂਮੈਂਟਰੀ ਜਾਂ ਖ਼ਬਰਾਂ ਦੇ ਰੂਪ ਵਿੱਚ ਪੇਸ਼ ਕਰਦੇ ਹਨ।

ਰਿਪੋਰਟ ਅਨੁਸਾਰ, ਪਿਛਲੇ ਛੇ ਮਹੀਨਿਆਂ ਵਿੱਚ ਖਾਲਿਸਤਾਨ-ਥੀਮ ਵਾਲੀ ਸਮੱਗਰੀ ਵਿੱਚ ਲਗਾਤਾਰ ਵਾਧਾ ਹੋਇਆ ਹੈ, ਜੋ ਇੱਕ ਸੁਘੜ ਆਨਲਾਈਨ ਮੁਹਿੰਮ ਦੀ ਨਿਸ਼ਾਨੀ ਹੈ। ਖਾਲਿਸਤਾਨੀ ਨੈਰੇਟਿਵ ਨੂੰ ਸਭ ਤੋਂ ਵੱਧ ਸਮਰਥਨ 18 ਤੋਂ 25 ਸਾਲ ਦੀ ਉਮਰ ਵਾਲੇ ਨੌਜਵਾਨਾਂ ਵਲੋਂ ਮਿਲ ਰਿਹਾ ਹੈ, ਖਾਸ ਕਰਕੇ ਕੈਨੇਡਾ, ਯੂਕੇ ਅਤੇ ਆਸਟ੍ਰੇਲੀਆ ਵਿੱਚ। ਸੱਭਿਆਚਾਰਕ ਵੱਖਰਾ ਪਣ, ਪਛਾਣ ਦੀ ਰਾਜਨੀਤੀ ਅਤੇ ਭਾਰਤੀ ਰਾਜ ਪ੍ਰਤੀ ਗੁੱਸਾ, ਇਸ ਵਿਚਾਰਧਾਰਾ ਨੂੰ ਵਧਣ ਲਈ ਉਪਜਾਉ ਮਾਹੌਲ ਮੁਹੱਈਆ ਕਰਦੇ ਹਨ।

ਅਮਨਜੀਤ ਸਿੰਘ ਬਖ਼ਸ਼ੀ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਸ 'ਤੇ ਕੜੀ ਨਿਗਰਾਨੀ ਰੱਖਣੀ ਚਾਹੀਦੀ ਹੈ ਅਤੇ ਖਾਲਿਸਤਾਨੀ ਵਿਚਾਰਧਾਰਾ ਨੂੰ ਵਧਾਵਾ ਦੇਣ ਵਾਲੀ ਸਮੱਗਰੀ ਅਤੇ ਉਨ੍ਹਾਂ ਨੂੰ ਪੋਸਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

(For more news apart from Use of social media in spreading Khalistani ideology a matter of concern News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement