ਹਿੰਸਾ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ : ਮਮਤਾ
Published : Aug 29, 2018, 9:56 am IST
Updated : Aug 29, 2018, 9:56 am IST
SHARE ARTICLE
Mamata Banerjee
Mamata Banerjee

ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ 'ਤੇ ਰਾਜ ਵਿਚ ਹਿੰਸਾ ਦੀ ਰਾਜਨੀਤੀ ਦਾ ਸਹਾਰਾ ਲੈਣ ਅਤੇ ਵਿਰੋਧੀ ਪਾਰਟੀਆਂ ਵਿਰੁਧ ਕੇਂਦਰੀ ਏਜੰਸੀਆਂ............

ਕੋਲਕਾਤਾ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ 'ਤੇ ਰਾਜ ਵਿਚ ਹਿੰਸਾ ਦੀ ਰਾਜਨੀਤੀ ਦਾ ਸਹਾਰਾ ਲੈਣ ਅਤੇ ਵਿਰੋਧੀ ਪਾਰਟੀਆਂ ਵਿਰੁਧ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਰਾਜ ਵਿਚ ਹਾਲ ਹੀ ਵਿਚ ਹੋਈਆਂ ਪੰਚਾਇਤ ਚੋਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਮੈਂਬਰ ਉਨ੍ਹਾਂ ਗੁੰਡਿਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ ਜੋ ਪਹਿਲਾਂ ਸੀਪੀਐਮ ਲਈ ਕੰਮ ਕਰਦੇ ਸਨ। ਤ੍ਰਿਣਮੂਲ ਵਿਦਿਆਰਥੀ ਪਰਿਸ਼ਦ ਦੇ ਸਥਾਪਨਾ ਦਿਵਸ ਮੌਕੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਕਿਹਾ,

'ਹਤਿਆ ਦੀ ਰਾਜਨੀਤੀ ਦਾ ਸਹਾਰਾ ਲੈਣ ਦੇ ਬਾਵਜੂਦ ਮਾਉਵਾਦੀਆਂ ਦੇ ਗੜ੍ਹ ਰਹੇ ਜੰਗਲਮਹਿਲ ਵਿਚ ਭਾਜਪਾ ਸਿਰਫ਼ ਕੁੱਝ ਸੀਟਾਂ ਹੀ ਜਿੱਤ ਸਕੀ। ਕੌਮੀ ਨਾਗਰਿਕ ਰਜਿਸਟਰ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਹਾਲਤ ਵਿਚ ਇਸ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ, 'ਅਸੀਂ ਬੰਗਾਲ ਵਿਚ ਐਨਆਰਸੀ ਦੀ ਆਗਿਆ ਨਹੀਂ ਦੇਵਾਂਗੇ।

ਉਹ ਸਾਨੂੰ ਚੁਨੌਤੀ ਦੇ ਰਹੇ ਹਨ। ਜੇ ਸਾਨੂੰ ਚੁਨੌਤੀ ਦਿਤੀ ਜਾਵੇਗੀ ਤਾਂ ਅਸੀਂ ਮੂੰਹਤੋੜ ਜਵਾਬ ਦਿਆਂਗੇ।' ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇ ਇਕ ਨਾਗਰਿਕ ਨੂੰ ਇਥੇ ਗ਼ਲਤ ਤਰੀਕੇ ਨਾਲ ਵਿਦੇਸ਼ੀ ਦਸਿਆ ਜਾਂਦਾ ਹੈ ਤਾਂ ਉਹ ਉਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ, 'ਅਸੀਂ ਬੰਗਾਲ ਟਾਈਗਰ ਹਾਂ। ਜੇ ਇਕ ਭਾਰਤੀ ਨਾਗਰਿਕ ਨੂੰ ਵਿਦੇਸ਼ੀ ਦਸਿਆ ਜਾਦਾ ਹੈ ਤਾਂ ਅਸੀਂ ਬਰਦਾਸ਼ਤ ਨਹੀਂ ਕਰਾਂਗੇ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement