ਸਿਹਤਯਾਬ ਹੋਏ ਅਮਿਤ ਸ਼ਾਹ, ਛੇਤੀ ਹੀ ਮਿਲ ਸਕਦੀ ਹੈ ਏਮਜ਼ 'ਚੋਂ ਛੁੱਟੀ
Published : Aug 29, 2020, 10:37 pm IST
Updated : Aug 29, 2020, 10:37 pm IST
SHARE ARTICLE
image
image

ਸਿਹਤਯਾਬ ਹੋਏ ਅਮਿਤ ਸ਼ਾਹ, ਛੇਤੀ ਹੀ ਮਿਲ ਸਕਦੀ ਹੈ ਏਮਜ਼ 'ਚੋਂ ਛੁੱਟੀ

ਨਵੀਂ ਦਿੱਲੀ, 29 ਅਗੱਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚੋਂ ਛੁੱਟੀ ਦਿਤੀ ਜਾ ਸਕਦੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਤੋਂ ਬਾਅਦ ਸਿਹਤ ਸਬੰਧੀ ਸਮੱਸਿਆ ਕਾਰਨ ਦਿੱਲੀ ਸਥਿਤੀ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) 'ਚ 18 ਅਗੱਸਤ ਨੂੰ ਦਾਖ਼ਲ ਕਰਵਾਇਆ ਗਿਆ ਸੀ।

imageimage

ਏਮਜ਼ ਨੇ ਇਕ ਬਿਆਨ 'ਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਮਗਰੋਂ ਦੇਖਭਾਲ ਲਈ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਛੁੱਟੀ ਦਿਤੀ ਜਾ ਸਕਦੀ ਹੈ। ਏਮਜ਼ ਵਲੋਂ ਜਾਰੀ ਬਿਆਨ ਮੁਤਾਬਕ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਕੁਝ ਦਿਨਾਂ ਬਾਅਦ ਥਕਾਣ ਅਤੇ ਸਰੀਰ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 18 ਅਗੱਸਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਜਿਥੋਂ ਉਹ ਅਪਣਾ ਦਫ਼ਤਰੀ ਕੰਮ ਵੇਖ ਰਹੇ ਹਨ।                (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement