ਰਾਹੁਲ ਗਾਂਧੀ ਦਾ ਭਾਜਪਾ 'ਤੇ ਨਿਸ਼ਾਨਾ, ਸੋਸ਼ਲ ਮੀਡੀਆ ਦੀ ਸਿਆਸੀ ਲਾਭਾਂ ਲਈ ਵਰਤੋਂ ਦਾ ਦੋਸ਼
Published : Aug 29, 2020, 9:16 pm IST
Updated : Aug 29, 2020, 9:17 pm IST
SHARE ARTICLE
Rahul Gandhi
Rahul Gandhi

ਕਿਹਾ, ਵਟਸਐੱਪ ਤੇ ਭਾਜਪਾ ਦੀ ਮਿਲੀਭੁਗਤ ਦਾ ਖੁਲਾਸਾ ਅਮਰੀਕਾ 'ਚ ਹੋਇਐ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਪਣੇ ਸਿਆਸੀ ਲਾਭ ਲਈ ਸੋਸ਼ਲ ਮੀਡੀਆ ਫੇਸਬੁੱਕ-ਵਟਸਐੱਪ ਦਾ ਇਸਤੇਮਾਲ ਕਰਦੀ ਹੈ ਅਤੇ ਇਨ੍ਹਾਂ ਦੀ ਮਿਲੀਭੁਗਤ ਦਾ ਖੁਲਾਸਾ ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਕੀਤਾ ਹੈ। ਰਾਹੁਲ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਇਸ ਗਠਜੋੜ ਨੂੰ ਲੋਕਤੰਤਰ ਲਈ ਗੰਭੀਰ ਖ਼ਤਰਾ ਦਸਿਆ ਹੈ। ਪਾਰਟੀ ਨੇ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਵਟਸਐੱਪ ਦੇ ਮਾਲਕ ਮਾਰਕ ਜ਼ੁਕਰਬਰਗ ਨਾਲ ਕੀਤੀ ਹੈ।

Rahul GandhiRahul Gandhi

ਪਾਰਟੀ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਨੇ ਅਪਣੀ ਸ਼ਿਕਾਇਤ 'ਚ ਕਿਹਾ ਕਿ ਇਹ ਮਿਲੀਭੁਗਤ ਭਾਰਤੀ ਲੋਕਤੰਤਰ ਲਈ ਗੰਭੀਰ ਚੁਣੌਤੀ ਪੈਦਾ ਕਰਦਾ ਹੈ, ਇਸ ਲਈ ਇਸ ਮਿਲੀਭਗਤ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਫ਼ੇਸਬੁੱਕ ਅਤੇ ਭਾਜਪਾ ਦਰਮਿਆਨ ਮਿਲੀਭਗਤ ਦਾ ਖੁਲਾਸਾ ਅਮਰੀਕਾ ਤੋਂ ਪ੍ਰਕਾਸ਼ਿਤ ਵਾਲ ਸਟਰੀਟ ਜਨਰਲ 'ਚ ਹੋਇਆ ਸੀ ਅਤੇ ਇਸ ਦੀ 17 ਅਗੱਸਤ ਨੂੰ ਉਨ੍ਹਾਂ ਨੇ ਸ਼ਿਕਾਇਤ ਕੀਤੀ ਸੀ ਪਰ ਹੁਣ ਅਮਰੀਕੀ ਮੈਗਜ਼ੀਨ ਟਾਈਮ ਨੇ ਭਾਜਪਾ ਵਟਸਐੱਪ ਦਰਮਿਆਨ ਮਿਲੀਭੁਗਤ ਦਾ ਖੁਲਾਸਾ ਕੀਤਾ ਹੈ ਅਤੇ ਇਸ ਮਾਮਲੇ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

BJP-FacebookBJP-Facebook

ਰਾਹੁਲ ਨੇ ਟਵੀਟ ਕੀਤਾ,''ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਵਟਸਐੱਪ-ਭਾਜਪਾ ਦੀ ਮਿਲੀਭਗਤ ਦਾ ਖੁਲਾਸਾ ਕੀਤਾ ਹੈ। ਵਟਸਐੱਪ ਦਾ ਕਰੀਬ 40 ਕਰੋੜ ਭਾਰਤੀ ਉਪਯੋਗ ਕਰਦੇ ਹਨ ਅਤੇ ਹੁਣ ਭੁਗਤਾਨ ਕਰਨ ਲਈ ਇਸ ਦਾ ਇਸਤੇਮਾਲ ਕਰਨ ਦੀ ਫਿਰਾਕ 'ਚ ਹੈ, ਜਿਸ ਲਈ ਮੋਦੀ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੈ। ਅਜਿਹੇ 'ਚ ਵਟਸਐੱਪ ਭਾਜਪਾ ਦੀ ਗ੍ਰਿਫ਼ਤ 'ਚ ਹੈ।'' ਜ਼ਿਕਰਯੋਗ ਹੈ ਕਿ ਵਟਸਐੱਪ ਦੀ ਮਲਕੀਅਤ ਫ਼ੇਸਬੁੱਕ ਕੋਲ ਹੈ।

Rahul GandhiRahul Gandhi

ਕਾਂਗਰਸ ਬੁਲਾਰੇ ਪਵਨ ਖੇੜਾ ਅਤੇ ਪਾਰਟੀ ਦੇ ਡਾਟਾ ਵਿਸ਼ਲੇਸ਼ਣ ਵਿਭਾਗ ਦੇ ਪ੍ਰਧਾਨ ਪ੍ਰਵੀਣ ਚੱਕਰਵਰਤੀ ਨੇ ਪੱਤਰਕਾਰਾਂ ਤੋਂ ਕਿਹਾ ਕਿ ਭਾਜਪਾ ਅਤੇ ਫ਼ੇਸਬੁੱਕ ਇੰਡੀਆ ਦੇ ਲੋਕਾਂ ਵਿਚਕਾਰ ਕਥਿਤ ਸੰਬੰਧ ਦੇ ਮਾਮਲੇ ਦੀ ਜਾਂਚ ਜੀਪੀਸੀ ਰਾਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫ਼ੇਸਬੁੱਕ ਵਲੋਂ ਅਪਣੀ ਭਾਰਤੀ ਸ਼ਾਖਾ ਦੀ ਜਿਸ ਜਾਂਚ ਦਾ ਆਦੇਸ਼ ਦਿਤਾ ਗਿਆ ਉਸ ਦੀ ਰੀਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement