Advertisement
  ਖ਼ਬਰਾਂ   ਰਾਸ਼ਟਰੀ  29 Aug 2020  ਪੁਲਵਾਮਾ 'ਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਢੇਰ, ਇਕ ਜਵਾਨ ਸ਼ਹੀਦ

ਪੁਲਵਾਮਾ 'ਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਢੇਰ, ਇਕ ਜਵਾਨ ਸ਼ਹੀਦ

ਏਜੰਸੀ
Published Aug 29, 2020, 10:39 pm IST
Updated Aug 29, 2020, 10:39 pm IST
ਪੁਲਵਾਮਾ 'ਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਢੇਰ, ਇਕ ਜਵਾਨ ਸ਼ਹੀਦ
image
 image

ਸ਼੍ਰੀਨਗਰ, 29 ਅਗੱਸਤ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸਨਿਚਰਵਾਰ ਸਵੇਰੇ 3 ਅਤਿਵਾਦੀ ਮਾਰੇ ਗਏ। ਹਾਲਾਂਕਿ ਇਸ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।  ਰਖਿਆ ਮੰਤਰਾਲਾ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਤਿਵਾਦੀਆਂ ਦੀ ਮੌਜੂਦਗੀ 'ਚ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

imageimage


ਉਨ੍ਹਾਂ ਦਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲ ਅਤੇ ਕੇਂਦਰੀ ਰਿਜ਼ਰਵ ਪੁਲਿਸ ਦਸਤਿਆਂ ਦੇ ਜਵਾਨਾਂ ਨੇ ਪੁਲਵਾਮਾ ਦੇ ਜਦੂਰਾ 'ਚ ਕੱਲ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦੇਰ ਰਾਤ ਫ਼ੌਜ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਹੋਇਆ।
ਕਰਨਲ ਕਾਲੀਆ ਨੇ ਦਸਿਆ ਕਿ ਸੁਰੱਖਿਆ ਬਲ ਦੇ ਜਵਾਨ ਅਪਣੇ ਟੀਚਾ ਖੇਤਰ ਵਲ ਅੱਗੇ ਵਧ ਰਹੇ ਸਨ, ਤਾਂ ਉੱਥੇ ਲੁਕੇ ਹੋਏ ਅਤਿਵਾਦੀਆਂ ਨੇ ਉਨ੍ਹਾਂ 'ਤੇ ਸਵੈ-ਚਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ। ਸੁਰੱਖਿਆ ਬਲ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ 3 ਅਤਿਵਾਦੀ ਮਾਰੇ ਗਏ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ।


ਕਰਨਲ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਕ ਏ. ਕੇ. ਰਾਈਫ਼ਲ ਅਤੇ ਦੋ ਪਿਸਤੌਲਾਂ ਸਮੇਤ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਰਖਿਆ ਹੈ ਅਤੇ ਇਲਾਕੇ ਤੋਂ ਲੰਘਣ ਵਾਲੇ ਵਾਹਨਾਂ ਦੀ ਤਲਾਸ਼ੀ ਲੈ ਰਹੀ ਹੈ।  (ਪੀਟੀਆਈ)

Advertisement
Advertisement

 

Advertisement
Advertisement