'ਸਿਰ ਫੋੜ ਦਿਓ’ ਦਾ ਆਦੇਸ਼ ਦੇਣ ਵਾਲੇ SDM 'ਤੇ ਹੋਵੇਗੀ ਸਖ਼ਤ ਕਾਰਵਾਈ- ਦੁਸ਼ਯੰਤ ਚੌਟਾਲਾ
Published : Aug 29, 2021, 4:26 pm IST
Updated : Aug 29, 2021, 4:26 pm IST
SHARE ARTICLE
Dushyant Chautala
Dushyant Chautala

ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਉਹਨਾਂ ਕਿਹਾ, ‘ਇਕ ਆਈਏਐਸ ਅਧਿਕਾਰੀ ਵੱਲੋਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ।

ਨਵੀਂ ਦਿੱਲੀ: ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੌਰਾਨ ਐਸਡੀਐਮ ਆਯੁਸ਼ ਸਿਨਹਾ ਦਾ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਵਿਚ ਉਹਨਾਂ ਨੇ ਪੁਲਿਸ ਨੂੰ ਕਿਸਾਨਾਂ ਦਾ ਸਿਰ ਫੋੜ ਦੇਣ ਦੀ ਗੱਲ ਕਹੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ ਹੈ।

Farmers Protest Farmers Protest

ਹੋਰ ਪੜ੍ਹੋ: ਕਿਸਾਨਾਂ ਕੋਲੋਂ ਮੁਆਫੀ ਮੰਗੇ ਖੱਟਰ, SDM ਨੂੰ ਤੁਰੰਤ ਕੀਤਾ ਜਾਵੇ ਬਰਖ਼ਾਸਤ- ਮੇਘਾਲਿਆ ਰਾਜਪਾਲ

ਇਕ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਉਹਨਾਂ ਕਿਹਾ, ‘ਇਕ ਆਈਏਐਸ ਅਧਿਕਾਰੀ ਵੱਲੋਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ। ਯਕੀਨਨ ਉਹਨਾਂ ਖਿਲਾਫ਼ ਕਾਰਵਾਈ ਹੋਵੇਗੀ’। ਉਹਨਾਂ ਅੱਗੇ ਕਿਹਾ, ‘ਉਹਨਾਂ ਨੇ (ਐਸਡੀਐਮ ਨੇ) ਸਫਾਈ ਦਿੰਦੇ ਹੋਏ ਕਿਹਾ ਕਿ ਉਹ ਦੋ ਦਿਨ ਤੋਂ ਸੁੱਤੇ ਨਹੀਂ ਸੀ। ਸ਼ਾਇਦ ਉਹਨਾਂ ਨੂੰ ਇਹ ਨਹੀਂ ਪਤਾ ਹੈ ਕਿ ਕਿਸਾਨ ਸਾਲ ਦੇ 200 ਦਿਨ ਸੌਂਦੇ ਨਹੀਂ ਹਨ।

Dushyant ChautalaDushyant Chautala

ਹੋਰ ਪੜ੍ਹੋ: ਰਾਕੇਸ਼ ਟਿਕੈਤ ਦਾ ਸਵਾਲ, 'ਕੀ ਭਾਜਪਾ ਨੇ ਅਪਣੇ ਮੈਨੀਫੈਸਟੋ ਵਿਚ ਸਭ ਵੇਚਣ ਦਾ ਐਲਾਨ ਕੀਤਾ ਸੀ?'

ਦੱਸ ਦਈਏ ਕਿ ਕਰਨਾਲ ਵਿਚ ਸ਼ਨੀਵਾਰ ਨੂੰ ਭਾਜਪਾ ਦੀ ਇਕ ਬੈਠਕ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ। ਇਸ ਮਾਮਲੇ ਵਿਚ ਐਸਡੀਐਮ ਆਯੁਸ਼ ਸਿਨਹਾ ਦਾ ਇਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿਚ ਉਹਨਾਂ ਨੂੰ ਕਥਿਤ ਤੌਰ ’ਤੇ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਨਾਕਾ ਨਹੀਂ ਟੁੱਟਣਾ ਚਾਹੀਦਾ, ਜੇ ਕੋਈ ਆਉਂਦਾ ਹੈ ਤਾਂ ਉਸ ਦਾ ਸਿਰ ਭੰਨ ਦਿਓ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement