ਕਰਨਾਲ ਲਾਠੀਚਾਰਜ 'ਚ ਬੁਰੀ ਤਰ੍ਹਾਂ ਜਖ਼ਮੀ ਕਿਸਾਨ ਸੁਸ਼ੀਲ ਕਾਜਲ ਹੋਏ ਸ਼ਹੀਦ
Published : Aug 29, 2021, 3:18 pm IST
Updated : Aug 29, 2021, 3:18 pm IST
SHARE ARTICLE
Farmer Sushil Kajal
Farmer Sushil Kajal

ਸੰਯੁਕਤ ਕਿਸਾਨ ਮੋਰਚਾ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਕਰਨਾਲ : ਕੱਲ੍ਹ ਕਰਨਾਲ 'ਚ ਬੀਜੇਪੀ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ 'ਚ ਕਈ ਕਿਸਾਨ ਗੰਭੀਰ ਜ਼ਖਮੀ ਹੋਏ। ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਇੱਕ ਕਿਸਾਨ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਇਹ ਵੀ ਪੜ੍ਹੋ -  ਕਰਨਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਪੰਜਾਬ 'ਚ ਕਿਸਾਨਾਂ ਵਲੋਂ ਦੋ ਘੰਟੇ ਦਾ ਪ੍ਰਦਰਸ਼ਨ

Farmers Protest Farmers Protest

ਸੰਯੁਕਤ ਕਿਸਾਨ ਮੋਰਚਾ ਨੇ ਲਿਖਿਆ, "ਕਿਸਾਨ ਸੁਸ਼ੀਲ ਕਾਜਲ, ਪਿੰਡ ਰਾਏਪੁਰ ਜਟਾਨ, ਕੱਲ੍ਹ ਬਸਤਰ ਟੋਲ ਪਲਾਜ਼ਾ ਪੁਲਿਸ ਲਾਠੀਚਾਰਜ ਵਿਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸੀ, ਉਨ੍ਹਾਂ ਦੇ ਸਿਰ/ਸਰੀਰ 'ਤੇ ਸੱਟਾਂ ਲੱਗੀਆਂ ਸਨ ਜਿਸ ਕਾਰਨ ਉਹ ਰਾਤ ਨੂੰ ਸ਼ਹੀਦ ਹੋ ਗਏ। ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ ਦੇਸ਼ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

Photo

ਇਹ ਵੀ ਪੜ੍ਹੋ -  ਗੁਰਨਾਮ ਚੜੂਨੀ ਨੇ ਕਿਸਾਨਾਂ ਤੋਂ ਮੰਗੇ ਸੁਝਾਅ, ਕਿਹਾ "ਕਦੋਂ ਤੱਕ ਸਿਰ ਪੜਵਾਉਂਦੇ ਰਹਾਂਗੇ?

ਉਧਰ, ਸੁੰਯਕਤ ਕਿਸਾਨ ਮੋਰਚੇ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿਚ ਸਾਰੇ ਹਾਈਵੇਅ ਜਾਮ ਕਰ ਦਿੱਤੇ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਸੀ। ਦੱਸ ਦਈਏ ਕਿ ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿਚ ਵੀ ਵੇਖਿਆ ਜਾ ਰਿਹਾ ਹੈ।  

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement