ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ, ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ 30 ਸਤੰਬਰ ਤੱਕ ਰੋਕ 
Published : Aug 29, 2021, 7:34 pm IST
Updated : Aug 29, 2021, 7:34 pm IST
SHARE ARTICLE
Covid-19: Suspension of international flights extended till September 30
Covid-19: Suspension of international flights extended till September 30

ਇਹ ਪਾਬੰਦੀ 30 ਸਤੰਬਰ ਰਾਤ 11.59 ਵਜੇ ਤੱਕ ਲਾਗੂ ਰਹੇਗੀ।

ਨਵੀਂ ਦਿੱਲੀ : ਕੋਰੋਨਾ ਲ਼ਾਗ ਦੇ ਮੱਦੇਨਜ਼ਰ ਦੇਸ਼ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਅੰਤਰਰਾਸ਼ਟਰੀ ਅਨੁਸੂਚਿਤ ਵਪਾਰਕ ਯਾਤਰੀ ਜਹਾਜ਼ਾਂ ਦੀਆਂ ਉਡਾਣਾਂ 'ਤੇ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾ ਦਿੱਤਾ ਹੈ। ਪਹਿਲਾਂ ਇਹ ਪਾਬੰਦੀ 31 ਅਗਸਤ ਨੂੰ ਖ਼ਤਮ ਹੋਣੀ ਸੀ ਪਰ ਹੁਣ ਇਸ ਨੂੰ 30 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ -  'ਆਪ' ਮਹਿਲਾ ਵਿੰਗ ਨੇ ਕੀਤਾ ਬੀਜੇਪੀ ਦਫਤਰ ਦਾ ਘਿਰਾਓ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

 Australia lifts ban on Indian flightsCovid-19: Suspension of international flights extended till September 30

ਡੀ.ਜੀ.ਸੀ.ਏ. ਨੇ ਜੂਨ ਮਹੀਨੇ ਵਿਚ ਜਾਰੀ ਕੀਤੇ ਆਪਣੇ ਸਰਕੂਲਰ ਵਿਚ ਸੋਧ ਕਰਦਿਆਂ ਇਸ ਪਾਬੰਦੀ ਨੂੰ ਵਧਾਉਣ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਪਾਬੰਦੀ 30 ਸਤੰਬਰ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਇਸ ਦੇ ਨਾਲ ਹੀ ਇੱਕ ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅੰਤਰ -ਰਾਸ਼ਟਰੀ ਅਨੁਸੂਚਿਤ ਉਡਾਣਾਂ ਨੂੰ ਸੀਨੀਅਰ ਅਥਾਰਟੀ ਵਲੋਂ ਕੋਰੋਨਾ ਲਾਗ ਦੀ ਸਥਿਤੀ ਦੇ ਅਧਾਰ 'ਤੇ ਚੁਣੇ ਗਏ ਮਾਰਗਾਂ ਲਈ ਆਗਿਆ ਦਿੱਤੀ ਜਾ ਸਕਦੀ ਹੈ।

Corona Virus Corona Virus

ਇਹ ਵੀ ਪੜ੍ਹੋ -  ਲਾਠੀਚਾਰਜ: ਭਾਜਪਾ ਅਤੇ ਕਾਂਗਰਸ ਵਿੱਚ ਹਿਟਲਰ ਦੀ ਆਤਮਾ ਵੜੀ: ਕੁਲਤਾਰ ਸਿੰਘ ਸੰਧਵਾਂ

ਡੀਜੀਸੀਏ ਨੇ ਕਿਹਾ ਕਿ ਇਹ ਪਾਬੰਦੀ ਸਾਰੇ ਅੰਤਰਰਾਸ਼ਟਰੀ ਮਾਲ ਆਪਰੇਸ਼ਨ, ਖਾਸ ਕਰਕੇ ਡੀ.ਜੀ.ਸੀ.ਏ. ਦੁਆਰਾ ਪ੍ਰਵਾਨਤ ਉਡਾਣਾਂ 'ਤੇ ਲਾਗੂ ਨਹੀਂ ਹੋਵੇਗੀ।
ਸਿਹਤ ਮੰਤਰਾਲੇ ਮੁਤਾਬਕ ਐਤਵਾਰ ਨੂੰ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 45,083 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 460 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 35,840 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ। ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 3,68,558 ਹੈ। ਸ਼ਨੀਵਾਰ ਨੂੰ ਪਿਛਲੇ 24 ਘੰਟਿਆਂ ਵਿੱਚ 46,759 ਨਵੇਂ ਸਕਾਰਾਤਮਕ ਮਰੀਜ਼ ਮਿਲੇ ਜਦੋਂ ਕਿ 509 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 31,374 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement