
ਦੋਸ਼ੀ ਪੁਲਿਸ ਦੀ ਹਿਰਾਸਤ 'ਚ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
ਸ਼ਿਮਲਾ,: ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਵਿਖੇ ਸਿੰਗਾਪੁਰ ਦੇ ਇੱਕ ਵਿਅਕਤੀ ਨੂੰ ਇੱਕ ਰੂਸੀ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਬਾਰੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਗਈ ਹੈ।ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਦੋਸ਼ੀ ਦੀ ਪਛਾਣ ਅਲੈਗਜ਼ੈਂਡਰ ਲੀ ਜੀਆ ਜੂਨ ਵਜੋਂ ਹੋਈ ਹੈ, ਅਤੇ ਉਸ ਖ਼ਿਲਾਫ਼ ਮਨਾਲੀ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (ਬਲਾਤਕਾਰ) ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਾਲੀ ਵਿਖੇ ਆਪਣੀ ਮਾਂ ਨਾਲ ਰਹਿ ਰਹੀ ਪੀੜਤਾ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਦੋਸ਼ੀ ਨੇ ਉਸ ਨੂੰ ਆਪਣੇ ਕਮਰੇ 'ਚ ਬੁਲਾ ਕੇ ਉਸ ਨਾਲ ਬਲਾਤਕਾਰ ਕੀਤਾ। ਦੋਸ਼ੀ ਪੁਲਿਸ ਦੀ ਹਿਰਾਸਤ 'ਚ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।