1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਦੀ ਪਟੀਸ਼ਨ 'ਤੇ CBI ਵਲੋਂ ਜਵਾਬ ਦਾਖਲ, 6 ਸਤੰਬਰ ਨੂੰ ਅਗਲੀ ਸੁਣਵਾਈ
Published : Aug 29, 2023, 7:06 pm IST
Updated : Aug 29, 2023, 7:06 pm IST
SHARE ARTICLE
Jagdish Tytler
Jagdish Tytler

ਸੀ.ਬੀ.ਆਈ. ਨੇ ਕਿਹਾ ਕਿ ਕੇਸ ਵਿਚ ਚਾਰਜਸ਼ੀਟ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਟਾਈਟਲਰ ਦੇ ਵਕੀਲ ਨੂੰ ਸੌਂਪ ਦਿਤੇ ਗਏ ਹਨ।

 

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਹੋਏ ਕਤਲੇਆਮ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਸੀ.ਬੀ.ਆਈ. ਨੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਅਰਜ਼ੀ ’ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਅਪਣਾ ਜਵਾਬ ਦਾਖ਼ਲ ਕੀਤਾ। ਸੀ.ਬੀ.ਆਈ. ਨੇ ਕਿਹਾ ਕਿ ਕੇਸ ਵਿਚ ਚਾਰਜਸ਼ੀਟ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਟਾਈਟਲਰ ਦੇ ਵਕੀਲ ਨੂੰ ਸੌਂਪ ਦਿਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਸਕੂਲ ਵਿਚ ਐਸਿਡ ਨਾਲ ਝੁਲਸੇ ਦੋ ਵਿਦਿਆਰਥੀ, ਲੈਬ ਦਾ ਸਾਮਾਨ ਸ਼ਿਫਟ ਕਰਦੇ ਸਮੇਂ ਵਾਪਰਿਆ ਹਾਦਸਾ

ਉਧਰ ਪੀੜਤ ਧਿਰ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਮਾਮਲਾ ਦਹਾਕਿਆਂ ਤੋਂ ਲਟਕਿਆ ਹੋਇਆ ਹੈ।ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਕਰਨ ਦੇ ਹੁਕਮ ਦਿਤੇ ਹਨ। ਦਰਅਸਲ ਜਗਦੀਸ਼ ਟਾਈਟਲਰ ਦੀ ਤਰਫੋਂ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ 1984 ਤੋਂ 2023 ਤਕ ਦੇ ਸਾਰੇ ਦਸਤਾਵੇਜ਼ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਇਸ ਤੋਂ ਪਹਿਲਾਂ  ਰਾਊਜ਼ ਐਵੇਨਿਊ ਅਦਾਲਤ ਨੇ 10 ਅਗਸਤ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤੀ ਸੁਣਵਾਈ ਦੌਰਾਨ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿਤੀ ਸੀ। ਟਾਈਟਲਰ ਦੇ ਵਕੀਲ ਨੇ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਵੀਡੀਉ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement