ਦਿੱਲੀ ਦੇ ਸੁਲਤਾਨਪੁਰੀ 'ਚ 6 ਲੋਕਾਂ ਦੇ ਕਤਲ ਦੇ ਮਾਮਲੇ ਵਿਚ ਸੱਜਣ ਕੁਮਾਰ 'ਤੇ ਫ਼ੈਸਲਾ ਟਲਿਆ 
Published : Aug 29, 2023, 12:22 pm IST
Updated : Aug 29, 2023, 12:22 pm IST
SHARE ARTICLE
Sajjan Kumar
Sajjan Kumar

ਮਾਮਲੇ 'ਤੇ ਫ਼ੈਸਲਾ 15 ਸਤੰਬਰ ਨੂੰ ਸੁਣਾਉਣ ਦਾ ਹੁਕਮ ਦਿੱਤਾ ਹੈ

ਨਵੀਂ ਦਿੱਲੀ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ 1984 ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦਾ ਫ਼ੈਸਲਾ ਮੁੜ ਟਾਲ ਦਿੱਤਾ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਮੰਗਲਵਾਰ ਨੂੰ ਇਸ ਮਾਮਲੇ 'ਤੇ ਫ਼ੈਸਲਾ 15 ਸਤੰਬਰ ਨੂੰ ਸੁਣਾਉਣ ਦਾ ਹੁਕਮ ਦਿੱਤਾ ਹੈ। 
ਇਸ ਤੋਂ ਪਹਿਲਾਂ ਅਦਾਲਤ ਨੇ 11 ਅਗਸਤ ਅਤੇ 25 ਜੁਲਾਈ ਨੂੰ ਵੀ ਫ਼ੈਸਲਾ ਟਾਲ ਦਿੱਤਾ ਸੀ।

ਇਸ ਕੇਸ ਨੂੰ ਪਟਿਆਲਾ ਹਾਊਸ ਕੋਰਟ ਨੇ ਰਾਊਜ਼ ਐਵੇਨਿਊ ਕੋਰਟ ਵਿਚ ਤਬਦੀਲ ਕਰ ਦਿੱਤਾ ਸੀ। ਇਹ ਕੇਸ ਦਰਜ ਕਰਨ ਦੇ ਹੁਕਮ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣਾਏ ਗਏ ਨਾਨਾਵਤੀ ਕਮਿਸ਼ਨ ਨੇ ਦਿੱਤੇ ਸਨ। 16 ਨਵੰਬਰ 2018 ਨੂੰ ਕੇਸ ਦੀ ਮੁੱਖ ਗਵਾਹ ਚਾਮ ਕੌਰ ਨੇ ਪਟਿਆਲਾ ਹਾਊਸ ਕੋਰਟ ਵਿਚ ਮੌਜੂਦ ਸੱਜਣ ਕੁਮਾਰ ਦੀ ਪਛਾਣ ਕੀਤੀ। 

ਚਾਮ ਕੌਰ ਨੇ 20 ਸਤੰਬਰ 2018 ਨੂੰ ਦੋਸ਼ ਲਾਇਆ ਸੀ ਕਿ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਕੇ ਅਦਾਲਤ ਵਿਚ ਗਵਾਹੀ ਦੇਣ ਤੋਂ ਰੋਕਿਆ ਜਾ ਰਿਹਾ ਹੈ। ਉਸ ਨੇ ਆਪਣੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਪਟਿਆਲਾ ਹਾਊਸ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਚਾਮ ਨੇ ਕਿਹਾ ਸੀ ਕਿ 19 ਸਤੰਬਰ ਦੀ ਰਾਤ ਨੂੰ ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਜੈ ਕਿਸ਼ਨ ਦੇ ਲੋਕ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। ਇਸ ਦੇ ਨਾਲ ਹੀ ਪੈਸੇ ਦਾ ਲਾਲਚ ਵੀ ਦਿੱਤਾ।

Tags: #punjab

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement