Gujarat Flood: ਗੁਜਰਾਤ 'ਚ ਭਾਰੀ ਮੀਂਹ ਕਾਰਨ 10-12 ਫੁੱਟ ਭਰਿਆ ਪਾਣੀ, 26 ਮੌਤਾਂ, 11 ਜ਼ਿਲ੍ਹਿਆਂ 'ਚ ਰੈੱਡ ਅਲਰਟ...
Published : Aug 29, 2024, 8:37 am IST
Updated : Aug 29, 2024, 8:37 am IST
SHARE ARTICLE
Due to heavy rain in Gujarat, 10-12 feet of water, 26 deaths, red alert in 11 districts...
Due to heavy rain in Gujarat, 10-12 feet of water, 26 deaths, red alert in 11 districts...

Gujarat Flood: ਮੌਸਮ ਵਿਭਾਗ ਨੇ ਗੁਜਰਾਤ ਦੇ 11 ਜ਼ਿਲ੍ਹਿਆਂ ਵਿੱਚ ਰੇਲ ਅਲਰਟ ਅਤੇ 22 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ

 

Gujarat Flood:ਗੁਜਰਾਤ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਹੜ੍ਹ ਕਾਰਨ ਕਰੀਬ 26 ਲੋਕਾਂ ਦੀ ਮੌਤ ਹੋ ਗਈ ਹੈ। 24 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਕਈ ਇਲਾਕੇ 10-12 ਫੁੱਟ ਪਾਣੀ ਵਿੱਚ ਡੁੱਬੇ ਹੋਏ ਹਨ। ਕਾਰਾਂ ਸੜਕਾਂ 'ਤੇ ਤੈਰ ਰਹੀਆਂ ਹਨ। ਗੁਜਰਾਤ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗੁਜਰਾਤ ਦੇ 11 ਜ਼ਿਲ੍ਹਿਆਂ ਵਿੱਚ ਰੇਲ ਅਲਰਟ ਅਤੇ 22 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਗੁਜਰਾਤ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਹਨ। ਪਿਛਲੇ ਤਿੰਨ ਦਿਨਾਂ 'ਚ ਹੜ੍ਹ ਅਤੇ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਇਹ ਮੌਤਾਂ ਰਾਜਕੋਟ, ਆਨੰਦ, ਮਹਿਸਾਗਰ, ਖੇੜਾ, ਅਹਿਮਦਾਬਾਦ, ਮੋਰਬੀ, ਜੂਨਾਗੜ੍ਹ ਅਤੇ ਭਰੂਚ ਜ਼ਿਲ੍ਹਿਆਂ ਵਿੱਚ ਹੋਈਆਂ ਹਨ।

ਇਸ ਦੇ ਨਾਲ ਹੀ 40 ਹਜ਼ਾਰ ਤੋਂ ਵੱਧ ਲੋਕ ਬੇਘਰ ਹੋ ਗਏ ਹਨ। 17000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਜਰਾਤ ਦੇ ਕਈ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਚੌਥੇ ਦਿਨ ਵੀ ਲਗਾਤਾਰ ਮੀਂਹ ਪਿਆ। ਵਡੋਦਰਾ ਦੀ ਸਥਿਤੀ ਚਿੰਤਾਜਨਕ ਹੈ। ਇੱਥੋਂ ਦੇ ਕੁਝ ਇਲਾਕੇ 10 ਤੋਂ 12 ਫੁੱਟ ਤੱਕ ਪਾਣੀ ਵਿੱਚ ਡੁੱਬੇ ਹੋਏ ਹਨ। ਸੂਬਾ ਸਰਕਾਰ ਵੱਲੋਂ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ 'ਚ NDRF-SDRF ਦਾ ਬਚਾਅ ਕਾਰਜ ਜਾਰੀ ਹੈ।

ਮੌਸਮ ਵਿਭਾਗ ਨੇ ਗੁਜਰਾਤ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਅਤੇ 22 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਯਾਨੀ ਵੀਰਵਾਰ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਕੱਛ, ਦਵਾਰਕਾ, ਜਾਮਨਗਰ, ਮੋਰਬੀ, ਸੁਰੇਂਦਰਨਗਰ, ਜੂਨਾਗੜ੍ਹ, ਰਾਜਕੋਟ, ਬੋਟਾਡ, ਗਿਰਸੋਮਨਾਥ, ਅਮਰੇਲੀ ਅਤੇ ਭਾਵਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਉੱਤਰੀ ਗੁਜਰਾਤ, ਦੱਖਣੀ ਗੁਜਰਾਤ ਅਤੇ ਮੱਧ ਗੁਜਰਾਤ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਦਵਾਰਕਾ, ਜਾਮਨਗਰ, ਰਾਜਕੋਟ ਅਤੇ ਪੋਰਬੰਦਰ ਵਰਗੇ ਜ਼ਿਲ੍ਹਿਆਂ ਵਿੱਚ 50 ਤੋਂ 200 ਮਿਲੀਮੀਟਰ ਮੀਂਹ ਪਿਆ।

ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਭਾਨਵੜ ਵਿੱਚ 185 ਮਿਲੀਮੀਟਰ ਮੀਂਹ ਪਿਆ, ਜੋ ਰਾਜ ਵਿੱਚ ਸਭ ਤੋਂ ਵੱਧ ਹੈ। ਅੱਜ ਵੀ ਸੌਰਾਸ਼ਟਰ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਡੋਦਰਾ 'ਚ ਭਾਰੀ ਮੀਂਹ ਕਾਰਨ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਸੜਕਾਂ, ਇਮਾਰਤਾਂ ਅਤੇ ਵਾਹਨ ਪਾਣੀ 'ਚ ਡੁੱਬ ਗਏ। ਮੋਰਬੀ ਵਿੱਚ ਇੱਕ ਪੁਲ ਪਾਰ ਕਰਦੇ ਸਮੇਂ ਇੱਕ ਟਰੈਕਟਰ ਟਰਾਲੀ ਪਲਟ ਗਈ। ਇਸ ਵਿੱਚ ਸਵਾਰ ਲੋਕ ਲਾਪਤਾ ਹੋ ਗਏ। ਬਾਅਦ ਵਿੱਚ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ।

ਗੁਜਰਾਤ ਵਿੱਚ ਭਿਆਨਕ ਹੜ੍ਹਾਂ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਫ਼ੋਨ ਉੱਤੇ ਗੱਲ ਕੀਤੀ, ਸਥਿਤੀ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੀਐਮ ਪਟੇਲ ਨੇ ਲੋਕਾਂ ਨੂੰ ਬਚਾਉਣ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਹਨ। ਲੋਕਾਂ ਨੂੰ ਲਗਾਤਾਰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਵਡੋਦਰਾ 'ਚ ਹੁਣ ਤੱਕ 5000 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ 1200 ਹੋਰਾਂ ਨੂੰ ਬਚਾਇਆ ਗਿਆ ਹੈ।

ਮੀਂਹ ਅਤੇ ਹੜ੍ਹ ਕਾਰਨ ਗੁਜਰਾਤ ਦੀਆਂ 24 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਮੀਂਹ ਅਤੇ ਹੜ੍ਹਾਂ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਮੀਂਹ ਕਾਰਨ ਸੜਕਾਂ ਅਤੇ ਰੇਲਵੇ ਲਾਈਨਾਂ ਪਾਣੀ ਵਿਚ ਡੁੱਬ ਗਈਆਂ ਹਨ। ਕਈ ਟਰੇਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਵੰਦੇ ਭਾਰਤ ਐਕਸਪ੍ਰੈਸ ਸਮੇਤ ਅੱਠ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ 10 ਹੋਰ ਟਰੇਨਾਂ ਨੂੰ ਵੀ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement