Mamata Banerjee News : ਮਮਤਾ ਬੈਨਰਜੀ ਦੇ ਵਿਵਾਦਿਤ ਬਿਆਨ 'ਤੇ ਦਿੱਲੀ 'ਚ FIR ਦਰਜ
Published : Aug 29, 2024, 8:49 pm IST
Updated : Aug 29, 2024, 8:49 pm IST
SHARE ARTICLE
 Mamata Banerjee
Mamata Banerjee

ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਬੰਗਾਲ ਸੜੇਗਾ ਤਾਂ ਬਿਹਾਰ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਵੀ ਸੜੇਗਾ

Mamata Banerjee News :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇਕਰ ਬੰਗਾਲ ਸੜੇਗਾ ਤਾਂ ਬਿਹਾਰ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਵੀ ਸੜੇਗਾ। ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਿਆਸੀ ਬਵਾਲ ਮਚ ਰਿਹਾ ਹੈ। ਬਿਹਾਰ ਸਮੇਤ ਹੋਰ ਰਾਜਾਂ ਦੇ ਆਗੂ ਲਗਾਤਾਰ ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈ ਰਹੇ ਹਨ। ਹੁਣ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਮਾਜਿਕ ਕਾਰਕੁਨ ਵਿਨੀਤ ਜਿੰਦਲ ਨੇ ਦਿੱਲੀ ਵਿੱਚ ਮਮਤਾ ਬੈਨਰਜੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ।

"ਉਨ੍ਹਾਂ ਦੀ ਮਨਸ਼ਾ ਸਹੀ ਨਹੀਂ ਲੱਗਦੀ"

ਵਿਨੀਤ ਜਿੰਦਲ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਟੀਐਮਸੀ ਵਿਦਿਆਰਥੀ ਸੰਗਠਨ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਉਕਸਾਉਣ ਅਤੇ ਭੜਕਾਉਣ ਵਾਲੀ ਗੱਲ ਕੀਤੀ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਜੇਕਰ ਬੰਗਾਲ ਸੜੇਗਾ ਤਾਂ ਦੇਸ਼ ਦੇ ਹੋਰ ਸੂਬੇ ਵੀ ਸੜਣਗੇ, ਦਿੱਲੀ ਵੀ ਸੜੇਗੀ। ਉਸ ਨੇ ਕੁਝ ਸੂਬਿਆਂ ਦੇ ਨਾਂ ਵੀ ਲਏ। ਮਮਤਾ ਬੈਨਰਜੀ ਦੇ ਉਸ ਭਾਸ਼ਣ ਅਤੇ ਬਿਆਨ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਦੀ ਮਨਸ਼ਾ ਸਹੀ ਨਹੀਂ ਲੱਗਦੀ। ਮੇਰਾ ਮੰਨਣਾ ਹੈ ਕਿ ਸੰਵਿਧਾਨਕ ਅਤੇ ਕਾਨੂੰਨੀ ਤੌਰ 'ਤੇ ਅਜਿਹੀਆਂ ਗੱਲਾਂ ਕਰਨਾ ਕਾਨੂੰਨੀ ਜੁਰਮ ਹੈ।

"ਬਿਆਨ ਗੈਰ-ਜ਼ਿੰਮੇਵਾਰਾਨਾ ਹੈ"

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਮਮਤਾ ਬੈਨਰਜੀ ਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਹੈ। ਬੰਗਾਲ ਪੁਲਿਸ ਅਤੇ ਸਾਰੇ ਪ੍ਰਸ਼ਾਸਨਿਕ ਉੱਚ ਅਧਿਕਾਰੀ ਉਨ੍ਹਾਂ ਦੇ ਅਧੀਨ ਆਉਂਦੇ ਹਨ। ਅਜਿਹੇ 'ਚ ਮਮਤਾ ਬੈਨਰਜੀ ਦਾ ਅਜਿਹਾ ਬਿਆਨ ਗੈਰ-ਜ਼ਿੰਮੇਵਾਰਾਨਾ ਹੈ। ਅੱਜ ਮੈਂ ਇਸ ਸਬੰਧੀ ਦਿੱਲੀ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਨੀਤ ਜਿੰਦਲ ਨੇ ਕਿਹਾ ਕਿ ਮੈਂ ਸ਼ਿਕਾਇਤ ਵਿੱਚ ਅਪੀਲ ਕੀਤੀ ਹੈ ਕਿ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਅਤੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇ। ਮੈਂ ਇਹ ਸ਼ਿਕਾਇਤ ਮਹਾਮਹਿਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜ ਦਿੱਤੀ ਹੈ ਕਿ ਅਜਿਹੇ ਬਿਆਨ ਦੇਣ ਵਾਲੇ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜੋ ਸੰਵਿਧਾਨਕ ਅਹੁਦਿਆਂ 'ਤੇ ਹਨ।

ਮਮਤਾ ਦਾ ਭੜਕਾਊ ਬਿਆਨ

ਦੱਸ ਦੇਈਏ ਕਿ ਹਾਲ ਹੀ ਵਿੱਚ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਰੇਪ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਉਹ ਹਸਪਤਾਲ ਵਿੱਚ ਪੋਸਟ ਗ੍ਰੈਜੂਏਟ ਮੈਡੀਕਲ ਵਿਦਿਆਰਥਣ ਸੀ। ਹਸਪਤਾਲ ਦੇ ਕਰਮਚਾਰੀਆਂ ਨੂੰ ਹਸਪਤਾਲ ਦੀ ਐਮਰਜੈਂਸੀ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਉਸਦੀ ਲਾਸ਼ ਮਿਲੀ। ਇਸ ਮੁੱਦੇ 'ਤੇ ਭਾਰੀ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੱਲ੍ਹ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ "ਯਾਦ ਰੱਖੋ, ਜੇਕਰ ਬੰਗਾਲ ਸੜੇਗਾ ਤਾਂ ਅਸਾਮ, ਬਿਹਾਰ, ਝਾਰਖੰਡ, ਉੜੀਸਾ ਅਤੇ ਦਿੱਲੀ ਵੀ ਸੜਨਗੇ।

 

 

Location: India, Delhi

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement