
Delhi News : ਉਨ੍ਹਾਂ ਕਿਹਾ ਕਿ ਹਾਦਸਿਆਂ ਦੀ ਗਿਣਤੀ ਘਟਾਉਣ ਲਈ ਸਾਨੂੰ ਲੇਨ ਅਨੁਸ਼ਾਸਨ ਦੀ ਪਾਲਣਾ ਕਰਨੀ ਚਾਹੀਦੀ ਹੈ
Delhi News :ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਵਿਚ ਜੰਗ, ਅੱਤਵਾਦ ਅਤੇ ਨਕਸਲਵਾਦ ਨਾਲੋਂ ਵੱਧ ਲੋਕ ਸੜਕ ਹਾਦਸਿਆਂ ਵਿਚ ਮਰਦੇ ਹਨ। ਉਦਯੋਗ ਸੰਗਠਨ ਫਿੱਕੀ ਦੇ ‘ਰੋਡ ਸੇਫਟੀ ਅਵਾਰਡਸ ਐਂਡ ਸੈਮੀਨਾਰ-2024’ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਸੜਕੀ ਪ੍ਰੋਜੈਕਟਾਂ ਦੀ ਮਾੜੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟਾਂ (ਡੀਪੀਆਰ) ਕਾਰਨ ‘ਬਲੈਕ ਸਪਾਟਸ’ (ਹਾਦਸਿਆਂ ਵਾਲੇ ਖੇਤਰਾਂ) ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਕਿਹਾ, ‘‘ਜੰਗ, ਅੱਤਵਾਦ ਅਤੇ ਨਕਸਲਵਾਦ ਨਾਲੋਂ ਜ਼ਿਆਦਾ ਲੋਕ ਸੜਕ ਹਾਦਸਿਆਂ ‘ਚ ਮਾਰੇ ਗਏ ਹਨ।
ਇਹ ਵੀ ਪੜੋ:Delhi News : ਭਾਰਤ 'ਚ ਹਵਾ ਪ੍ਰਦੂਸ਼ਣ 'ਚ 20 ਫ਼ੀਸਦੀ ਗਿਰਾਵਟ
ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ‘ਚ ਹਰ ਸਾਲ ਪੰਜ ਲੱਖ ਹਾਦਸੇ ਹੁੰਦੇ ਹਨ, ਜਿਨ੍ਹਾਂ ‘ਚ ਡੇਢ ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ, ਜਦਕਿ ਤਿੰਨ ਲੱਖ ਲੋਕ ਜ਼ਖਮੀ ਹੁੰਦੇ ਹਨ। ਉਨ੍ਹਾਂ ਕਿਹਾ, “ਇਸ ਨਾਲ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਤਿੰਨ ਫੀਸਦੀ ਦਾ ਨੁਕਸਾਨ ਹੁੰਦਾ ਹੈ। ‘ਬਲੀ ਦੇ ਬੱਕਰੇ’ ਵਾਂਗ ਹਰ ਹਾਦਸੇ ਲਈ ਡਰਾਈਵਰ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਅਤੇ ਮੈਂ ਨੇੜਿਓਂ ਦੇਖਿਆ ਹੈ ਕਿ ਜ਼ਿਆਦਾਤਰ ਹਾਦਸੇ ਸੜਕ ਇੰਜਨੀਅਰਿੰਗ ਵਿੱਚ ਨੁਕਸ ਕਾਰਨ ਹੁੰਦੇ ਹਨ। ਮੰਤਰੀ ਨਿਤਿਨ ਗਡਕਰੀ ਨੇ ਸਾਰੇ ਹਾਈਵੇਅ ਦੇ ਸੇਫਟੀ ਆਡਿਟ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਦੀ ਗਿਣਤੀ ਘਟਾਉਣ ਲਈ ਸਾਨੂੰ ਲੇਨ ਅਨੁਸ਼ਾਸਨ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜੋ: Chandigarh News : ਚੰਡੀਗੜ੍ਹ ਪੁਲਿਸ 'ਚ ਹੁਣ ਕਾਂਸਟੇਬਲਾਂ ਦੀ ਤਰੱਕੀ ਬੀ-1 ਟੈਸਟ ਦੇ ਆਧਾਰ 'ਤੇ ਹੋਵੇਗੀ
ਨਿਤਿਨ ਗਡਕਰੀ ਨੇ ਕਿਹਾ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਐਂਬੂਲੈਂਸਾਂ ਅਤੇ ਉਨ੍ਹਾਂ ਦੇ ਡਰਾਈਵਰਾਂ ਲਈ ਇੱਕ ਕੋਡ ਤਿਆਰ ਕਰ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸੜਕ ਦੁਰਘਟਨਾ ਪੀੜਤਾਂ ਨੂੰ ਜਲਦੀ ਬਚਾਉਣ ਲਈ ਕਟਰ ਵਰਗੀਆਂ ਅਤਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ ਲਈ ਸਿਖਲਾਈ ਦਿੱਤੀ ਜਾ ਸਕੇ।
(For more news apart from More lives lost in road accidents than terrorism-Naxalite attacks : Nitin Gadkari News in Punjabi, stay tuned to Rozana Spokesman)