
Delhi News: ਮੁਲਜ਼ਮ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ
Delhi News: ਪੱਛਮੀ ਦਿੱਲੀ ਦੇ ਰੋਹਿਣੀ ਸਥਿਤ ਇਕ ਸ਼ਮਸ਼ਾਨਘਾਟ 'ਚ ਇਕ 52 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ।
ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਮੁਹੰਮਦ ਸ਼ਰੀਫ਼ ਨੇ ਉਸ (ਲੜਕੀ) ਦੇ ਪਿਤਾ ਨੂੰ ਠੀਕ ਕਰਨ ਲਈ ਤੰਤਰ ਕਿਰਿਆ ਕਰਨ ਦੇ ਬਹਾਨੇ ਉਸ ਨੂੰ ਕਾਂਝਵਾਲਾ ਦੇ ਕਬਰਿਸਤਾਨ ਵਿੱਚ ਬੁਲਾਇਆ ਅਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, ''ਮੰਗਲਵਾਰ ਨੂੰ ਕਾਂਝਵਾਲਾ ਪੁਲਿਸ ਸਟੇਸ਼ਨ 'ਚ ਇਕ ਲੜਕੀ ਦੇ ਜਿਨਸੀ ਸ਼ੋਸ਼ਣ ਸੰਬੰਧੀ ਕਾਲ ਆਈ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਸੀ।
ਪੁਲਿਸ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 65 (2) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਦੇ ਤਹਿਤ ਮੁਲਜ਼ਮ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਮੁਹੰਮਦ ਸ਼ਰੀਫ ਨੂੰ ਗ੍ਰਿਫਤਾਰ ਕਰ ਲਿਆ ਹੈ। ਸੰਜੇ ਗਾਂਧੀ ਮੈਮੋਰੀਅਲ ਹਸਪਤਾਲ 'ਚ ਬੱਚੀ ਦਾ ਮੈਡੀਕਲ ਵੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।"