ਖ਼ੁਸ਼ਖ਼ਬਰੀ! ਦੇਸ਼ ਵਿਚ ਸੀਨੀਅਰ ਨਾਗਰਿਕਾਂ ਨੂੰ ਨੌਕਰੀ ਦਿਵਾਉਣ ਲਈ ਖੋਲਿਆ ਜਾਵੇਗਾ Employment exchange
Published : Sep 29, 2021, 1:06 pm IST
Updated : Sep 29, 2021, 1:06 pm IST
SHARE ARTICLE
Govt's online job exchange for elderly
Govt's online job exchange for elderly

ਸਰਕਾਰ ਵਲੋਂ ਸੀਨੀਅਰ ਨਾਗਰਿਕਾਂ ਲਈ ਇਕ ਰੁਜ਼ਗਾਰ ਐਕਸਚੇਂਜ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ:  ਦੇਸ਼ ਦੇ ਸੀਨੀਅਰ ਨਾਗਰਿਕਾਂ ਲਈ ਇਕ ਚੰਗੀ ਖ਼ਬਰ ਹੈ। ਦਰਅਸਲ ਸਰਕਾਰ ਵਲੋਂ ਸੀਨੀਅਰ ਨਾਗਰਿਕਾਂ ਲਈ ਇਕ ਰੁਜ਼ਗਾਰ ਐਕਸਚੇਂਜ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੇ ਜ਼ਰੀਏ ਉਹਨਾਂ ਨੂੰ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਐਕਸਚੇਂਜ 1 ਅਕਤੂਬਰ ਯਾਨੀ ਸ਼ੁੱਕਰਵਾਰ ਤੋਂ ਹੀ ਸ਼ੁਰੂ ਹੋਵੇਗਾ।

Fake JobJob

ਹੋਰ ਪੜ੍ਹੋ: ਦੋ ਗੁੱਟਾਂ ਵਿਚਾਲੇ ਜ਼ਬਰਦਸਤ ਝੜਪ, ਗੋਲੀ ਲੱਗਣ ਕਾਰਨ ਚਾਚੇ-ਭਤੀਜੇ ਦੀ ਮੌਤ

ਇਸ ਤੋਂ ਇਲਾਵਾ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਇਸ ਐਕਸਚੇਂਜ ਵਿਚ ਸੀਨੀਅਰ ਨਾਗਰਿਕ ਅਪਣੀ ਰਜਿਸਟਰੇਸ਼ਨ ਕਰਵਾ ਕੇ ਅਪਣੇ ਲਈ ਰੁਜ਼ਗਾਰ ਦੀ ਭਾਲ ਕਰ ਸਕਣਗੇ। ਦੇਸ਼ ਵਿਚ ਇਹ ਅਜਿਹੀ ਪਹਿਲੀ ਯੋਜਨਾ ਹੈ। ਇਸ ਦੇ ਲਈ ਇਕ ਪੋਰਟਲ ਵੀ ਸ਼ੁਰੂ ਹੋ ਰਿਹਾ ਹੈ।

Senior CitizensSenior Citizens

ਹੋਰ ਪੜ੍ਹੋ: ਅਸਤੀਫੇ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ‘ਹੱਕ-ਸੱਚ ਦੀ ਲੜਾਈ ਆਖ਼ਰੀ ਸਾਹ ਤੱਕ ਲੜਾਂਗਾ’

ਇਸ ਲਈ 60 ਸਾਲ ਤੋਂ ਵੱਧ ਉਮਰ ਦੇ ਜਿਹੜੇ ਲੋਕ ਨੌਕਰੀ ਕਰਨਾ ਚਾਹੁੰਦੇ ਹਨ, ਉਹ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੀ ਅਗਵਾਈ ਵਿਚ 1 ਅਕਤੂਬਰ ਤੋਂ ਖੁੱਲ ਰਹੇ ਪੋਰਟਲ 'ਤੇ ਜਾ ਕੇ ਰਜਿਸਟਰ ਕਰ ਸਕਦੇ ਹਨ। ਇਸ ਪੋਰਟਲ ਉੱਤੇ ਸੀਨੀਅਰ ਨਾਗਰਿਕ ਅਪਣੀ ਸਿੱਖਿਆ, ਤਜ਼ਰਬਾ, ਹੁਨਰ, ਰੁਚੀ ਆਦਿ ਸਬੰਧੀ ਜਾਣਕਾਰੀ ਭਰਨਗੇ।

Govt's online job exchange for elderlyGovt's online job exchange for elderly

ਹੋਰ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਦੂਜੀ ਕੈਬਨਿਟ ਮੀਟਿੰਗ ਜਾਰੀ

ਹਾਲਾਂਕਿ ਮੰਤਰਾਲੇ ਨੇ ਇਹ ਵੀ ਸਾਫ ਕੀਤਾ ਹੈ ਕਿ ਇਹ ਐਕਸਚੇਂਜ ਰੁਜ਼ਗਾਰ ਦੀ ਗਰੰਟੀ ਨਹੀਂ ਦੇ ਰਿਹਾ। ਇਹ ਕੰਪਨੀਆਂ ਦੀ ਮਰਜ਼ੀ ਹੋਵੇਗੀ ਕਿ ਉਹ ਕਿਸੇ ਸੀਨੀਅਰ ਨੂੰ ਨੌਕਰੀ ਦੇਣਗੇ ਜਾਂ ਨਹੀਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement