
ਕੇਂਦਰੀ ਸ਼ਹਿਰੀ ਅਤੇ ਮਕਾਨ ਵਿਕਾਸ ਅਥਾਰਟੀ ਮੰਤਰਾਲਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਲਿਖਿਆ ਪੱਤਰ
ਲੁਧਿਆਣਾ: ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਤਹਿਤ ਪੈਸਿਆਂ ਦੀ ਵੰਡ ਨੂੰ ਲੈ ਕੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕੁਲਦੀਪ ਖਹਿਰਾ ਨਾਂਅ ਦੇ ਇੱਕ ਕਾਰਕੁੰਨ ਨੇ ਕੇਂਦਰੀ ਸ਼ਹਿਰੀ ਅਤੇ ਮਕਾਨ ਵਿਕਾਸ ਅਥਾਰਟੀ ਮੰਤਰਾਲਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਸ਼ਿਕਾਇਤ ਭੇਜ ਕੇ ਇਸ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਕਾਰਕੁੰਨ ਨੇ ਦੋਸ਼ ਲਾਇਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਯੋਜਨਾਬੱਧ ਤਰੀਕੇ ਨਾਲ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ।
ਆਪਣੇ ਪੱਤਰ ਵਿੱਚ ਖਹਿਰਾ ਨੇ ਦੋਸ਼ ਲਾਇਆ ਕਿ ਮਿਉਂਸਿਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਪੀਐਮਏਵਾਈ ਦੇ ਦਿਸ਼ਾ-ਨਿਰਦੇਸ਼ਾਂ ਜਿਵੇਂ ਕਿ ਹਰੇਕ ਕੇਸ ਦੀ ਜੀਓਟੈਗਿੰਗ ਅਤੇ ਚੋਣ ਪ੍ਰਕਿਰਿਆ ਦੀ ਖੁੱਲ੍ਹੇਆਮ ਉਲੰਘਣਾ ਕੀਤੀ ਗਈ ਹੈ।
ਸੂਤਰਾਂ ਅਨੁਸਾਰ ਇਸ ਸਕੀਮ ਤਹਿਤ ਗ਼ੈਰ-ਯੋਗ ਵਿਅਕਤੀਆਂ ਨੂੰ ਲਾਭਪਾਤਰੀਆਂ ਵਜੋਂ ਲਿਆ ਗਿਆ, ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੱਡੀ ਰਕਮ ਹੜੱਪ ਕੀਤੀ ਗਈ।