
ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੂੰ ਵੀ 1 ਨਵੰਬਰ ਤੱਕ ਛੱਡਣਾ ਹੋਵੇਗਾ ਬੰਗਲਾ
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੂੰ ਉਹਨਾਂ ਦਾ ਸ੍ਰੀਨਗਰ ਵੀਵੀਆਈਪੀ ਜ਼ੋਨ ਵਿਚ ਮਿਲਿਆ ਸਰਕਾਰੀ ਘਰ ਖਾਲੀ ਕਰਨਾ ਪਿਆ ਹੈ। ਆਜ਼ਾਦ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਇਕ ਨਵੰਬਰ ਤੱਕ ਅਪਣੇ ਅਧਿਕਾਰਕ ਬੰਗਲੇ ਖਾਲੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
Mehbooba Mufti & Omar Abdullah
ਇਹ ਆਦੇਸ਼ ਜੰਮੂ-ਕਸ਼ਮੀਰ ਪੁਨਰ ਗਠਨ ਐਕਟ ਦੇ ਤਹਿਤ ਜਾਰੀ ਕੀਤਾ ਗਿਆ ਹੈ। ਦਰਅਸਲ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਹੈ। ਅਜਿਹੇ ਵਿਚ ਸਾਬਕਾ ਮੁੱਖ ਮੰਤਰੀਆਂ ਨੂੰ ਮਿਲਣ ਵਾਲੀਆਂ ਵਿਸ਼ੇਸ਼ ਸਹੂਲਤਾਂ ਵੀ ਉਹਨਾਂ ਤੋਂ ਵਾਪਸ ਲੈ ਲਈਆਂ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਹੁਣ ਤੱਕ ਜੰਮੂ-ਕਸ਼ਮੀਰ ਰਾਜ ਵਿਧਾਨ ਸਭਾ ਮੈਂਬਰ ਪੈਨਸ਼ਨ ਐਕਟ 1984 ਦੇ ਤਹਿਤ ਸਰਕਾਰੀ ਜਾਇਦਾਦ ਅਤੇ ਸਹੂਲਤਾਂ ਦਾ ਲਾਭ ਲੈ ਰਹੇ ਸੀ।
Article 370
ਇਸ ਦੇ ਤਹਿਤ ਜੰਮੂ-ਕਸ਼ਮੀਰ ਦੇ ਸਾਰੇ ਸਾਬਕਾ ਮੁੱਖ ਮੰਤਰੀਆਂ ਨੂੰ ਰਹਿਣ ਲਈ ਇਕ ਬੰਗਲਾ ਮਿਲਦਾ ਹੈ, ਜਿਨ੍ਹਾਂ ਦਾ ਕਿਰਾਇਆ ਵੀ ਨਹੀਂ ਲੱਗਦਾ। ਇਹ ਲਾਭ 1 ਨਵੰਬਰ ਨੂੰ ਖਤਮ ਹੋਣ ਜਾਣਗੇ, ਜਦੋਂ ਜੰਮੂ-ਕਸ਼ਮੀਰ ਪੁਨਰ ਗਠਨ ਐਕਟ ਲਾਗੂ ਹੋਵੇਗਾ। ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਹਨ। 5 ਅਗਸਤ ਨੂੰ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਮਹਿਬੂਬਾ ਮੁਫਤੀ ਅਤੇ ਉਮਰ ਅਬਦੁੱਲਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 9 ਅਗਸਤ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜੰਮੂ-ਕਸ਼ਮੀਰ ਪੁਨਰ ਗਠਨ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਬਿੱਲ ਦੇ ਤਹਿਤ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਸੂਬਿਆਂ ਵਿਚ ਵੰਡ ਦਿੱਤਾ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।