
ਪਿਛਲੇ ਮਹੀਨੇ ਕੇਸ਼ੂਭਾਈ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।
ਗਾਂਧੀਨਗਰ - ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੀ ਵੀਰਵਾਰ ਨੂੰ ਮੌਤ ਹੋ ਗਈ ਹੈ। ਉਹਨਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਸੀ ਜਿਸ ਦੌਰਾਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਸਾਲ 2014 ਵਿਚ, 92 ਸਾਲਾ ਪਟੇਲ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਪਿਛਲੇ ਮਹੀਨੇ ਕੇਸ਼ੂਭਾਈ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।
Keshubhai Patel
ਕੇਸ਼ੂਭਾਈ ਪਟੇਲ ਨੇ ਪਹਿਲੀ ਵਾਰ ਸਾਲ 1995 ਵਿਚ ਗੁਜਰਾਤ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 1998 ਤੋਂ 2001 ਤੱਕ ਦੂਜੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਉਹਨਾਂ ਨੇ ਸੂਬੇ ਵਿਚ ਛੇ ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ। ਕੇਸ਼ੂਭਾਈ ਪਟੇਲ ਨੇ ਸਾਲ 2012 ਵਿਚ ਭਾਜਪਾ ਛੱਡ ਦਿੱਤੀ ਸੀ ਅਤੇ ਆਪਣੀ ਨਵੀਂ ਪਾਰਟੀ 'ਗੁਜਰਾਤ ਪਰਿਵਰਤਨ ਪਾਰਟੀ' ਬਣਾਈ ਸੀ।