
ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਮੁਰੀਦਕੇ ਦੇ ਰਹਿਣ ਵਾਲੇ ਸਨ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਵੀ ਹੋ ਗਏ ਹਨ। ਅੱਜ ਫਿਰ ਇਕ ਹੋਰ ਸੰਘਰਸ਼ੀ ਕਿਸਾਨ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ।
nihang sohan singh
ਤਾਜ਼ਾ ਜਾਣਕਾਰੀ ਅਨੁਸਾਰ 95 ਸਾਲ ਦੇ ਨਿਹੰਗ ਸੋਹਣ ਸਿੰਘ ਦੀ ਕੁੰਡਲੀ ਬਾਰਡਰ ਵਿਖੇ ਮੌਤ ਹੋ ਗਈ ਹੈ। ਦੱਸ ਦਈਏ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਮੁਰੀਦਕੇ ਦੇ ਰਹਿਣ ਵਾਲੇ ਸਨ।
nihang sohan singh
ਇਹ ਵੀ ਜਾਣਕਾਰੀ ਹੈ ਕਿ ਕਿਸੇ ਬਿਮਾਰੀ ਦੇ ਚਲਦਿਆਂ ਉਨ੍ਹਾਂ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਹੀ ਮੌਤ ਦੇ ਕਰਨਾ ਦਾ ਪਤਾ ਲਗਾਇਆ ਜਾ ਸਕਦਾ ਹੈ।