ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ
Published : Oct 29, 2021, 11:53 am IST
Updated : Oct 29, 2021, 11:53 am IST
SHARE ARTICLE
Will go to Parliament to sell crops- Rakesh Tikait
Will go to Parliament to sell crops- Rakesh Tikait

ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।

ਨਵੀਂ ਦਿੱਲੀ: ਗਾਜ਼ੀਪੁਰ ਅਤੇ ਟਿਕਰੀ ਤੋਂ ਦਿੱਲੀ ਜਾਣ ਵਾਲਾ ਰਸਤਾ ਖੋਲ੍ਹਿਆ ਜਾ ਰਿਹਾ ਹੈ। ਪੁਲਿਸ ਨੇ ਦੋਵੇਂ ਥਾਵਾਂ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਕਿਤੇ ਵੀ ਅਪਣੀ ਫਸਲ ਵੇਚ ਸਕਦੇ ਹਨ ਤਾਂ ਅਸੀਂ ਆਪਣੀਆਂ ਫਸਲਾਂ ਵੇਚਣ ਲਈ ਸੰਸਦ ਜਾਵਾਂਗੇ।

Rakesh TikaitRakesh Tikait

ਹੋਰ ਪੜ੍ਹੋ: ਇਨਕਮ ਟੈਕਸ ਵਿਭਾਗ ਨੇ ਮਾਰਿਆ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਡ੍ਰਾਈ ਫਰੂਟ ਕੰਪਨੀਆਂ 'ਤੇ ਛਾਪਾ 

ਕਿਸਾਨ ਆਗੂ ਨੇ ਕਿਹਾ, “ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਅਸੀਂ ਰਸਤਾ ਨਹੀਂ ਰੋਕਿਆ ਹੈ ਅਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ”।

Barricades being removed at Ghazipur BorderBarricades being removed at Ghazipur Border

ਹੋਰ ਪੜ੍ਹੋ: ਕ੍ਰਿਕਟਰ ਦਿਨੇਸ਼ ਕਾਰਤਿਕ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

ਇਸ ਤੋਂ ਬਾਅਦ ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ, ‘ਦੇਸ਼ ਦਾ ਅੰਨਦਾਤਾ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਸੜਕਾਂ 'ਤੇ ਬੈਠ ਕੈ ਆਪਣੇ ਹੱਕ ਮੰਗ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਦੇਸ਼ ਦੇ ਅੰਨਦਾਤਾ 'ਤੇ ਅੱਤਿਆਚਾਰ ਕਰ ਰਹੀ ਹੈ। ਗਰੀਬਾਂ ਦੀ ਰੋਟੀ 'ਤੇ ਵੀ ਪੂੰਜੀਪਤੀਆਂ ਦਾ ਕਬਜ਼ਾ ਹੋ ਗਿਆ ਹੈ’।

Rakesh TikaitRakesh Tikait

ਹੋਰ ਪੜ੍ਹੋ: ਟਿੱਕਰੀ ਬਾਰਡਰ ਤੋਂ ਹਟਾਏ ਜਾ ਰਹੇ ਨੇ ਸੀਮਿੰਟ ਅਤੇ ਲੋਹੇ ਦੇ ਬੈਰੀਕੇਡ

ਦੱਸ ਦਈਏ ਕਿ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ’ਤੇ ਲੱਗੇ ਬੈਰੀਕੇਡ ਹਟਾਏ ਜਾ ਰਹੇ ਹਨ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਸਰਕਾਰ ਵਲੋਂ ਆਦੇਸ਼ ਦਿੱਤਾ ਗਿਆ ਹੈ, ਇਸ ਲਈ ਉਹ ਬੈਰੀਕੇਡ ਖੋਲ੍ਹ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement