6 ਸਾਲਾ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਮਦਰਸੇ ਦਾ ਅਧਿਆਪਕ ਗ੍ਰਿਫ਼ਤਾਰ 
Published : Oct 29, 2022, 6:57 pm IST
Updated : Oct 29, 2022, 7:46 pm IST
SHARE ARTICLE
 Madrasa teacher arrested for molesting a 6-year-old girl
Madrasa teacher arrested for molesting a 6-year-old girl

ਮਦਰਸੇ ਦਾ ਅਧਿਆਪਕ ਆਇਆ ਪੁਲਿਸ ਅੜਿੱਕੇ,  6 ਸਾਲਾਂ ਦੀ ਮਾਸੂਮ ਬੱਚੀ ਨਾਲ ਕੀਤੀ ਸੀ ਛੇੜਛਾੜ 

ਖੰਡਵਾ - ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਵਿੱਚ ਇੱਕ ਛੇ ਸਾਲ ਦੀ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਇੱਕ ਮਦਰਸੇ ਦੇ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਮੋਘਾਟ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਲੜਕੀ ਵੱਲੋਂ ਮਦਰਸੇ ਵਿੱਚ ਵਾਪਰੀ ਕਥਿਤ ਘਟਨਾ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਸ਼ੁੱਕਰਵਾਰ 28 ਅਕਤੂਬਰ ਨੂੰ ਲੜਕੀ ਦੀ ਮਾਂ ਨੇ ਪੁਲੀਸ ਕੋਲ ਪਹੁੰਚ ਕੀਤੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਅਧਿਆਪਕ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਦੀਆਂ ਸੰਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੌਰਾਨ ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨੂੰ ਇਹ ਪਤਾ ਲਗਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੀ ਮੁਲਜ਼ਮ ਨੇ ਸੰਸਥਾ ਦੀ ਕਿਸੇ ਹੋਰ ਲੜਕੀ ਨਾਲ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਹਨ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement